Site icon Geo Punjab

ਅਸਾਮ ਰਾਈਫ਼ਲਜ਼ ਦੇ ਇੱਕ ਸਿਪਾਹੀ ਨੇ ਆਪਣੇ ਛੇ ਸਾਥੀਆਂ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ


ਮਨੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਅਸਾਮ ਰਾਈਫ਼ਲਜ਼ ਦੇ ਇੱਕ ਸਿਪਾਹੀ ਨੇ ਆਪਣੇ ਛੇ ਸਾਥੀਆਂ ਉੱਤੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਸਾਰੇ ਸੈਨਿਕ ਮਿਆਂਮਾਰ ਸਰਹੱਦ ਨੇੜੇ ਤਾਇਨਾਤ ਸਨ। ਮਣੀਪੁਰ ਪੁਲਿਸ ਨੇ ਕਿਹਾ ਕਿ ਘਟਨਾ ਤੋਂ ਬਾਅਦ ਜ਼ਖਮੀ ਸੈਨਿਕਾਂ ਨੂੰ ਤੁਰੰਤ ਚੁਰਾਚੰਦਪੁਰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਸਾਰੇ ਜ਼ਖਮੀਆਂ ਦੀ ਹਾਲਤ ਸਥਿਰ ਹੈ।ਇੰਸਪੈਕਟਰ ਜਨਰਲ ਅਸਾਮ ਰਾਈਫਲਜ਼ (ਆਈ.ਜੀ.ਏ.ਆਰ.) ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਣਕਾਰੀ ਦਿੱਤੀ ਕਿ ਹਿੰਸਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਘਟਨਾ ਦੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ।ਆਈਜੀਏਆਰ ਨੇ ਕਿਹਾ- ਅਸਾਮ ਰਾਈਫਲਜ਼ ਵਿੱਚ ਸਾਰੇ ਭਾਈਚਾਰਿਆਂ ਦੇ ਸੈਨਿਕ ਸ਼ਾਮਲ ਹਨ ਅਤੇ ਉਹ ਮਨੀਪੁਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਮਿਲ ਕੇ ਕੰਮ ਕਰ ਰਹੇ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version