Site icon Geo Punjab

ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਸਤਿਕਾਰ ਕਰਨਾ ਜਾਣਦੇ ਹਾਂ, ਭਾਜਪਾ ਦੀ NOC ਦੀ ਲੋੜ ਨਹੀਂ :- CM MANN


ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰੱਖਿਆ ਮੰਤਰਾਲੇ ਦੇ ਬਿਆਨ ਤੋਂ ਬਾਅਦ ਹੁਣ ਸੀਐਮ ਭਗਵੰਤ ਮਾਨ ਮੈਦਾਨ ਵਿੱਚ ਆ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਭਗਤ ਸਿੰਘ, ਸੁਖਦੇਵ ਸਿੰਘ, ਲਾਲਾ ਲਾਜਪਤ ਰਾਏ, ਊਧਮ ਸਿੰਘ ਮਾਈ ਭਾਗੋ, ਕਰਤਾਰ ਸਿੰਘ ਸਰਾਭਾ, ਗਦਰੀ ਬਾਬਾ ਅਤੇ ਮਹਾਰਾਜਾ ਰਣਜੀਤ ਸਿੰਘ ਦੀਆਂ ਕੁਰਬਾਨੀਆਂ ਦਾ ਸਤਿਕਾਰ ਕਰਨਾ ਜਾਣਦੇ ਹਾਂ।
ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ Rejected Categories ਵਿਚ ਨਹੀਂ ਭੇਜਣਾ, ਕਿਉਂਕਿ ਇਹ ਸਾਡੇ ਹੀਰੋ ਹਨ ਅਤੇ ਸਾਨੂੰ ਇਨ੍ਹਾਂ ਦਾ ਮਾਣ ਸਨਮਾਨ ਕਰਨਾ ਆਉਂਦਾ ਹੈ, ਭਾਜਪਾ ਦੀ ਐਨਓਸੀ ਦੀ ਲੋੜ ਨਹੀਂ।
ਸੀਐਮ ਮਾਨ ਨੇ ਸੋਸ਼ਲ ਮੀਡੀਆ ਤੇ ਲਿਖਿਆ ਕਿ, ਅਸੀਂ ਸਾਡੇ ਭਗਤ ਸਿੰਘ,ਰਾਜਗੁਰੂ,ਸੁਖਦੇਵ,ਲਾਲਾ ਲਾਜਪਤ ਰਾਏ,ਊਧਮ ਸਿੰਘ , ਮਾਈ ਭਾਗੋ ..ਕਰਤਾਰ ਸਰਾਭੇ..ਗਦਰੀ ਬਾਬੇ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ rejected categories ਵਿੱਚ ਨਹੀਂ ਭੇਜਣਾ ..ਇਹ ਸਾਡੇ ਹੀਰੋ ਨੇ ..ਇਹਨਾਂ ਦਾ ਮਾਣ ਸਨਮਾਨ ਕਰਨਾ ਅਸੀਂ ਜਾਣਦੇ ਹਾਂ ..ਭਾਜਪਾ ਦੀ NOC ਦੀ ਲੋੜ ਨਹੀਂ।

ਅਸੀਂ ਸਾਡੇ ਭਗਤ ਸਿੰਘ,ਰਾਜਗੁਰੂ,ਸੁਖਦੇਵ,ਲਾਲਾ ਲਾਜਪਤ ਰਾਏ,ਊਧਮ ਸਿੰਘ , ਮਾਈ ਭਾਗੋ ..ਕਰਤਾਰ ਸਰਾਭੇ..ਗਦਰੀ ਬਾਬੇ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ rejected categories ਵਿੱਚ ਨਹੀਂ ਭੇਜਣਾ ..ਇਹ ਸਾਡੇ ਹੀਰੋ ਨੇ ..ਇਹਨਾਂ ਦਾ ਮਾਣ ਸਨਮਾਨ ਕਰਨਾ ਅਸੀਂ ਜਾਣਦੇ ਹਾਂ ..ਭਾਜਪਾ ਦੀ NOC ਦੀ ਲੋੜ ਨਹੀਂ .. pic.twitter.com/9vNVxanTSP
— Bhagwant Mann (@BhagwantMann) December 31, 2023

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.



Exit mobile version