ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ਹੇਠ ਇੱਕ ਵਫ਼ਦ ਅੰਬਾਲਾ ਦੇ ਪਿੰਡ ਬੱਬਿਆਲ ਦੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਅੰਬਾਲਾ ਦੇ ਐਸ.ਐਸ.ਪੀ. ਨੂੰ ਮੰਗ ਪੱਤਰ ਦਿੱਤਾ
ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੀ ਇਸ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਿੱਖਾਂ ਵਿੱਚ ਬਹੁਤ ਸਤਿਕਾਰ ਹੈ ਅਤੇ ਬੇਅਦਬੀ ਦੀ ਇਸ ਘਟਨਾ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਇਹ ਵੀ ਪੜ੍ਹੋ: ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ, ਜਥੇਦਾਰ ਹਵਾਰਾ ਕਮੇਟੀ ਵੱਲੋਂ 117 ਵਿਧਾਇਕਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ…
ਇਸ ਦੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਦੀ ਭਾਲ ਕਰਕੇ ਉਨ੍ਹਾਂ ਖ਼ਿਲਾਫ਼ ਐਕਟ ਦੀ ਧਾਰਾ 295-ਏ ਦੇ ਨਾਲ-ਨਾਲ ਯੂ.ਏ.ਪੀ.ਏ. ਤਹਿਤ ਕਾਰਵਾਈ ਕੀਤੀ ਜਾਵੇ, ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅਜੇ ਤੱਕ ਦੋਸ਼ੀਆਂ ਦੀ ਸ਼ਨਾਖਤ ਨਹੀਂ ਕੀਤੀ ਗਈ, ਜਿਸ ਕਾਰਨ ਸਮਾਜ ਵਿਚ ਰੋਸ ਦੀ ਭਾਵਨਾ ਹੈ। ਅੰਬਾਲਾ ਦੇ ਐਸ.ਐਸ.ਪੀ ਜਥੇਦਾਰ ਕਰਨੈਲ ਸਿੰਘ ਪੰਜੋਲੀ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਸ.ਹਰਪਾਲ ਸਿੰਘ ਪਾਲੀ ਦੀ ਮੁਲਾਕਾਤ ਮੌਕੇ ਸ. ਜਗਸੀਰ ਸਿੰਘ ਮਾਂਗੇਆਣਾ, ਸ. ਜਸਮੇਰ ਸਿੰਘ ਲਾਛੜੂ, ਸ. ਸੁਖਦੇਵ ਸਿੰਘ ਗੋਬਿੰਦਗੜ੍ਹ, ਸ. ਗੁਰਦੀਪ ਸਿੰਘ ਭਾਨੂਖੇੜੀ, ਸ. ਭੂਪਾਲ ਸਿੰਘ, ਸ੍ਰੀ ਚਰਨਜੀਤ ਸਿੰਘ, ਸਵਾਮੀ ਰਾਜੇਸ਼ ਕੁਮਾਰ, ਸ੍ਰੀ ਹਾਕਮ ਸਿੰਘ ਖਾਸਪੁਰ, ਸ: ਸੁਰਿੰਦਰ ਸਿੰਘ, ਸ੍ਰੀ ਰਣਵੀਰ ਸਿੰਘ, ਸ੍ਰੀ ਰਵਿੰਦਰ ਸਿੰਘ ਆਦਿ ਹਾਜ਼ਰ ਸਨ।