ਅੰਮ੍ਰਿਤਸਰ: ‘ਵਾਰਿਸ ਪੰਜਾਬ’ ਦੇ ਜੱਥੇਦਾਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਅੱਜ ਸ੍ਰੀ ਹਰਿਮੰਦਰ ਸਾਹਿਬ ਤੋਂ ਖਾਲਸਾ-ਵਹੀਰ ਸ਼ੁਰੂ ਹੋ ਗਈ ਹੈ। ਇਸ ਵਹੀਰ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਅੰਮ੍ਰਿਤਪਾਲ ਨੇ ਕਿਹਾ ਕਿ ਨਸ਼ਿਆਂ ਵਿੱਚ ਡੁੱਬੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਗੁਰੂ ਦੇ ਲੜ ਨਾਲ ਜੋੜਨ ਦਾ ਇਹ ਅਹਿਮ ਉਪਰਾਲਾ ਹੈ। ਗੈਂਗਸਟਰ ਗੋਲਡੀ ਬਰਾੜ ਨੂੰ ਵੱਡਾ ਝਟਕਾ, ਪੁਲਿਸ ਨੇ ਲੱਭਿਆ ਸ਼ੂਟਰ ਸਪਲਾਈ ਕਰਨ ਵਾਲਾ ਵਿਅਕਤੀ ? | D5 Channel Punjabi ਅੰਮ੍ਰਿਤਪਾਲ ਨੇ ਐਲਾਨ ਕੀਤਾ ਹੈ ਕਿ ਅੱਜ ਸ਼ਾਮ ਤੱਕ ਇਹ ਵੀਰ ਜੰਡਿਆਲਾ ਗੁਰੂ ਪਹੁੰਚ ਜਾਵੇਗਾ, ਜਿੱਥੇ ਸੰਗਤਾਂ ਨੂੰ ਅੰਮ੍ਰਿਤਪਾਨ ਕਰਨ ਉਪਰੰਤ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਵੱਡੀ ਗਿਣਤੀ ਵਿਚ ਲੋਕ ਖਾਲਸਾ-ਵਹੀਰ ਵਿਚ ਸ਼ਾਮਲ ਹੋਏ। ਅੰਮ੍ਰਿਤਪਾਲ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੂਰਨਤਾ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਪੜਾਵਾਂ ਬਾਰੇ ਜਲਦੀ ਹੀ ਜਾਣਕਾਰੀ ਦਿੱਤੀ ਜਾਵੇਗੀ। ਧਰਨੇ ‘ਤੇ ਬੈਠੇ ਜਗਜੀਤ ਡੱਲੇਵਾਲ ਦਾ ਐਲਾਨ, ਸਰਕਾਰ ਲਈ ਨਵੀਂ ਮੁਸੀਬਤ, ਬਣਾਈ ਅਗਲੀ ਰਣਨੀਤੀ D5 ਚੈਨਲ ਪੰਜਾਬੀ ਅੰਮ੍ਰਿਤਪਾਲ ਦੀ ਮੇਜ਼ਬਾਨੀ ‘ਚ ਖਾਲਸਾ ਵਹੀਰ ਦਾ ਇਹ ਪਹਿਲਾ ਪੜਾਅ ਹੈ। ਪਹਿਲਾ ਪੜਾਅ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ ਵੇਲੇ ਸ਼ੁਰੂ ਹੋ ਕੇ ਦਸੰਬਰ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਪੁੱਜਣਾ ਹੈ। ਇਸ ਖ਼ਾਲਸਾ-ਵਹਿਰ ਨੂੰ ਦਸੰਬਰ ਤੋਂ ਪਹਿਲਾਂ ਆਪਣੇ ਪਹਿਲੇ ਨਿਸ਼ਾਨੇ ‘ਤੇ ਪਹੁੰਚਾ ਦਿੱਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।