ਬੀਤੇ ਕੱਲ੍ਹ ਪੰਜਾਬ ਪੁਲਿਸ ਨੇ ਜਲੰਧਰ ਇਲਾਕੇ ਤੋਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਇਹ ਵੀ ਚਰਚਾ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਪੁਲਿਸ ਕਿਸੇ ਗੱਲ ਦੀ ਪੁਸ਼ਟੀ ਨਹੀਂ ਕਰ ਰਹੀ ਸੀ। ਦੇਰ ਸ਼ਾਮ ਪੁਲੀਸ ਵੱਲੋਂ ਬਿਆਨ ਆਇਆ ਕਿ ਅੰਮ੍ਰਿਤਪਾਲ ਸਿੰਘ ਫਰਾਰ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅੱਜ ਇੱਕ ਨਿੱਜੀ ਚੈਨਲ ਦੇ ਹਵਾਲੇ ਨਾਲ ਖ਼ਬਰ ਆਈ ਕਿ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਰ ਸਾਥੀਆਂ ਨੂੰ ਆਸਾਮ ਦੇ ਡਿਬਰੂਗੜ੍ਹ ਲਿਜਾਇਆ ਗਿਆ ਹੈ। ਜਿੱਥੇ ਦੂਜੇ ਦਿਨ ਡੀਜੀਪੀ ਨੇ ਵੀ ਜੇਲ੍ਹ ਦਾ ਦੌਰਾ ਕੀਤਾ ਸੀ। ਇਹ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਉਨ੍ਹਾਂ ਨੂੰ ਕਿਸੇ ਹੋਰ ਸੂਬੇ ਦੀ ਜੇਲ੍ਹ ਵਿੱਚ ਰੱਖਿਆ ਜਾ ਸਕਦਾ ਹੈ। ਪੋਸਟ ਬੇਦਾਅਵਾ ਰਾਏ/ਤੱਥ ਇਸ ਲੇਖ ਵਿਚ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।