ਜਿੱਥੇ ਇੱਕ ਪਾਸੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਛਾਪੇਮਾਰੀ ਜਾਰੀ ਹੈ, ਉਥੇ ਹੀ ਅੰਮ੍ਰਿਤਪਾਲ ਨੇ ਕਰੀਬ 11 ਦਿਨਾਂ ਬਾਅਦ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਮੇਰੀ ਗ੍ਰਿਫਤਾਰੀ ਰੱਬ ਦੇ ਹੱਥ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਬਾਅ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਸਰਬੱਤ ਖ਼ਾਲਸਾ ਸੱਦਣ ਦੀ ਅਪੀਲ ਵੀ ਕੀਤੀ ਹੈ ਅਤੇ ਕਿਹਾ ਹੈ ਕਿ ਮੈਂ ਚੜ੍ਹਦੀ ਕਲਾ ਵਿਚੋਂ ਹਾਂ ਅਤੇ ਕਾਫੀ ਸਮੇਂ ਬਾਅਦ ਸੰਗਤ ਦੇ ਸਾਹਮਣੇ ਆਇਆ ਹਾਂ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸਾਡੇ ਸਾਥੀਆਂ ਨੂੰ ਬੰਦੂਕਾਂ ਨਾਲ ਦੂਰ-ਦੁਰਾਡੇ ਦੀਆਂ ਜੇਲ੍ਹਾਂ ਵਿੱਚ ਸੁੱਟ ਦਿੱਤਾ ਗਿਆ, ਜੋ ਕਿ ਸਰਕਾਰ ਦਾ ਸਿੱਧਾ ਧੱਕਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
