
ਪੰਜਾਬ ਵਿੱਚ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਹੁਣ ਅਰਮਿਤਸਰ ਦੇ ਖਾਲਸਾ ਕਾਲਜ ਦੇ ਬਾਹਰ ਗੋਲੀਆਂ ਚੱਲਣ ਦੀਆਂ ਖਬਰਾਂ ਹਨ। ਜਿੱਥੇ ਦੋਵਾਂ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਝੜਪ ‘ਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ।
ਇਸ ਮੌਕੇ ਹਾਜ਼ਰ ਹਰਜੀਤ ਸਿੰਘ ਸੱਜਣ ਨੇ ਦੱਸਿਆ ਕਿ ਖ਼ਾਲਸਾ ਕਾਲਜ ਦੇ ਬਾਹਰ ਦੋਵੇਂ ਧਿਰਾਂ ਵਿਚਾਲੇ ਗੋਲੀਬਾਰੀ ਹੋਈ | ਉਨ੍ਹਾਂ ਕਿਹਾ ਕਿ ਇੱਥੇ ਕਰੀਬ 3-4 ਗੋਲੀਆਂ ਚਲਾਈਆਂ ਗਈਆਂ ਅਤੇ ਅਸੀਂ ਹੈਰਾਨ ਰਹਿ ਗਏ। ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਦੋ ਨੌਜਵਾਨ ਵੀ ਜ਼ਖ਼ਮੀ ਹੋਏ ਹਨ।
ਬਾਅਦ ‘ਚ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਦੋਵੇਂ ਨੌਜਵਾਨਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ।


