Site icon Geo Punjab

ਅੰਮ੍ਰਿਤਸਰ ਪੁਲਿਸ ਦੀ ਕਾਰਵਾਈ, ਰਾਤੋ ਰਾਤ ‘ਵਾਰਿਸ ਪੰਜਾਬ’ ਦੇ ਦੋ ਮੈਂਬਰਾਂ ਨੂੰ ਚੁੱਕਿਆ ਭਾਈ ਅੰਮ੍ਰਿਤਪਾਲ ਨੇ ਵੀਡੀਓ ਸੰਦੇਸ਼ ਜਾਰੀ


ਅੰਮ੍ਰਿਤਸਰ: ਭਾਈ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸੂਤਰਾਂ ਮੁਤਾਬਕ ਅੰਮ੍ਰਿਤਸਰ ਪੁਲਸ ਨੇ ਗੁਰਦਾਸਪੁਰ ਤੋਂ ‘ਵਾਰਿਸ ਪੰਜਾਬ’ ਦੇ ਦੋ ਮੈਂਬਰਾਂ ਲਵਪ੍ਰੀਤ ਸਿੰਘ ਅਤੇ ਸੰਧੂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਸ ਤੋਂ ਇਨਕਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਅੰਮ੍ਰਿਤਪਾਲ ਸਿੰਘ ਤੋਂ ਬਾਅਦ ਪੁਲਿਸ ਨੇ ਪਿੰਡ ‘ਚ ਛਾਪੇਮਾਰੀ, ਕੀਤਾ ਗ੍ਰਿਫਤਾਰ? D5 Channel Punjabi ਉੱਥੇ ਹੀ ਭਾਈ ਅੰਮ੍ਰਿਤਪਾਲ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਅਜਨਾਲਾ ਪੁਲਿਸ ਨੇ ਸਾਡੇ ਦੋ ਸਾਥੀਆਂ ਨੂੰ ਚੁੱਕ ਲਿਆ ਹੈ। ਭਾਈ ਅੰਮ੍ਰਿਤਪਾਲ ਨੇ ਇੱਕ ਵੀਡੀਓ ਸੰਦੇਸ਼ ਵਿੱਚ ਸਮਰਥਕਾਂ ਨੂੰ ਜੱਲੂਪੁਰ ਖੇੜਾ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਸਾਡੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version