ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ 10 ਸਾਲ ਦੇ ਬੱਚੇ ਖ਼ਿਲਾਫ਼ ਐਫਆਈਆਰ ਦਰਜ ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਇੱਕ 10 ਸਾਲਾ ਬੱਚੇ ਖ਼ਿਲਾਫ਼ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਹਥਿਆਰ ਨਾਲ ਫੋਟੋ ਅਪਲੋਡ ਕਰਨ ਦੇ ਸਬੰਧ ਵਿਚ ਦਰਜ ਕੀਤਾ ਗਿਆ ਹੈ। 10 ਸਾਲ ਦੇ ਬੱਚੇ ਤੋਂ ਇਲਾਵਾ 4 ਹੋਰ ਲੋਕਾਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਅਤੇ ਉਸਦੇ ਮਾਤਾ-ਪਿਤਾ ਤੋਂ ਇਲਾਵਾ ਕੁੱਲ 4 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਗੰਨ ਕਲਚਰ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮਾਂ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲੀਸ ਸਰਗਰਮ ਹੋ ਗਈ ਹੈ। ਅੰਮ੍ਰਿਤਸਰ ਦਿਹਾਤੀ ਵਿੱਚ ਇੱਕ ਹਫ਼ਤੇ ਵਿੱਚ ਕਰੀਬ 15 ਕੇਸ ਦਰਜ ਕੀਤੇ ਗਏ ਹਨ।
