Site icon Geo Punjab

ਅੰਮ੍ਰਿਤਸਰ ਮੈਡੀਕਲ ਕਾਲਜ ਤੋਂ 650 ਮਰੀਜ਼ਾਂ ਨੂੰ ਕੱਢਿਆ ਗਿਆ

ਅੰਮ੍ਰਿਤਸਰ ਮੈਡੀਕਲ ਕਾਲਜ ਤੋਂ 650 ਮਰੀਜ਼ਾਂ ਨੂੰ ਕੱਢਿਆ ਗਿਆ


ਪੰਜਾਬ ਦੇ ਅੰਮ੍ਰਿਤਸਰ ਮੈਡੀਕਲ ਕਾਲਜ ਦੇ ਕੈਂਪਸ ਸਥਿਤ ਗੁਰੂ ਨਾਨਕ ਦੇਵ ਹਸਪਤਾਲ (GNDH) ਵਿੱਚ ਸ਼ਨੀਵਾਰ ਦੁਪਹਿਰ ਨੂੰ ਅੱਗ ਲੱਗ ਗਈ। ਐਕਸ-ਰੇ ਯੂਨਿਟ ਦੇ ਪਿਛਲੇ ਪਾਸੇ ਰੱਖੇ ਦੋ ਟਰਾਂਸਫਾਰਮਰਾਂ ਵਿੱਚ ਧਮਾਕਾ ਹੋਣ ਤੋਂ ਬਾਅਦ ਅੱਗ ਦੀਆਂ ਲਪਟਾਂ ਤੇਜ਼ੀ ਨਾਲ ਉੱਠਣ ਲੱਗੀਆਂ। ਅੱਗ ਕਾਰਨ ਚਾਰੇ ਪਾਸੇ ਧੂੰਆਂ ਫੈਲ ਗਿਆ। ਹਸਪਤਾਲ ਦੇ ਵਾਰਡਾਂ ਵਿੱਚ ਦਾਖ਼ਲ 650 ਮਰੀਜ਼ਾਂ ਨੂੰ ਬਾਹਰ ਕੱਢ ਕੇ ਸੜਕਾਂ ’ਤੇ ਲਿਆਂਦਾ ਗਿਆ।

ਇਹ ਘਟਨਾ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦੁਪਹਿਰ 2 ਵਜੇ ਦੇ ਕਰੀਬ ਵਾਪਰੀ। ਸ਼ਨੀਵਾਰ ਹੋਣ ਕਾਰਨ ਓਪੀਡੀ ਵਿੱਚ ਕੋਈ ਮਰੀਜ਼ ਨਹੀਂ ਸੀ ਪਰ ਹਸਪਤਾਲ ਦੇ ਵਾਰਡਾਂ ਵਿੱਚ 650 ਦੇ ਕਰੀਬ ਮਰੀਜ਼ ਦਾਖ਼ਲ ਸਨ। ਓਪੀਡੀ ਦੇ ਪਿਛਲੇ ਪਾਸੇ ਅਤੇ ਐਕਸ-ਰੇ ਯੂਨਿਟ ਦੇ ਨੇੜੇ ਦੋ ਟ੍ਰਾਂਸਫਾਰਮਰ ਹਨ।

ਉਹ ਪੂਰੇ ਹਸਪਤਾਲ ਨੂੰ ਬਿਜਲੀ ਸਪਲਾਈ ਕਰ ਰਹੇ ਹਨ। ਦੁਪਹਿਰ ਸਮੇਂ ਇਨ੍ਹਾਂ ਟਰਾਂਸਫਾਰਮਰਾਂ ਵਿੱਚ ਅਚਾਨਕ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਬਹੁਤ ਉੱਚੀਆਂ ਹੋ ਗਈਆਂ। ਟਰਾਂਸਫਾਰਮਰ ਦੇ ਬਿਲਕੁਲ ਉੱਪਰ ਸਕਿਨ ਵਾਰਡ ਹੈ। ਧੂੰਆਂ ਇੰਨਾ ਜ਼ਿਆਦਾ ਸੀ ਕਿ ਵਾਰਡ ‘ਚੋਂ ਮਰੀਜ਼ਾਂ ਨੂੰ ਤੁਰੰਤ ਬਾਹਰ ਕੱਢਣਾ ਪਿਆ।

ਟਰਾਂਸਫਾਰਮਰ ਨੂੰ ਲੱਗੀ ਅੱਗ ਕਾਰਨ ਪੂਰੇ ਹਸਪਤਾਲ ਵਿੱਚ ਧੂੰਆਂ ਫੈਲ ਗਿਆ। ਮਰੀਜ਼ਾਂ ਦਾ ਦਮ ਘੁੱਟਣ ਲੱਗਾ। ਇਸ ਤੋਂ ਬਾਅਦ ਸਾਰੇ ਮਰੀਜ਼ਾਂ ਨੂੰ ਹਸਪਤਾਲ ਤੋਂ ਬਾਹਰ ਸੜਕ ‘ਤੇ ਲਿਆਂਦਾ ਗਿਆ। ਭਗਦੜ ਕਾਰਨ ਕਈ ਮਰੀਜ਼ਾਂ ਨੂੰ ਖਿੜਕੀਆਂ ਤੋੜ ਕੇ ਬਾਹਰ ਕੱਢਿਆ ਗਿਆ।




Exit mobile version