ਕਿਰਨਦੀਪ ਕੌਰ ਕਿਰਨਦੀਪ ਕੌਰ ਤੋਂ ਏਅਰਪੋਰਟ ‘ਤੇ ਪੁੱਛਗਿੱਛ ਕੀਤੀ ਜਾ ਰਹੀ ਹੈ ਅੰਮ੍ਰਿਤਸਰ: ਭਗੌੜੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰੋਕ ਲਿਆ ਗਿਆ ਹੈ। ਕਿਰਨਦੀਪ ਕੌਰ ਤੋਂ ਏਅਰਪੋਰਟ ‘ਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਹ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਲਈ ਰਵਾਨਾ ਹੋ ਰਹੀ ਸੀ। ਫਿਲਹਾਲ ਏਅਰਪੋਰਟ ਅਥਾਰਟੀ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਕਿਰਨਦੀਪ ਸਵੇਰੇ 11:30 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੀ। ਉਸ ਨੇ ਦੁਪਹਿਰ 1:30 ਵਜੇ ਲੰਡਨ ਲਈ ਫਲਾਈਟ ਫੜਨੀ ਸੀ। ਇਮੀਗ੍ਰੇਸ਼ਨ ਵਿਭਾਗ ਉਸ ਤੋਂ ਪੁੱਛਗਿੱਛ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਬਿਆਨ ਜਾਰੀ ਕੀਤਾ ਹੈ ਕਿ ਉਨ੍ਹਾਂ ਨੇ ਕਿਰਨਦੀਪ ਕੌਰ ਨੂੰ ਨਜ਼ਰਬੰਦ ਨਹੀਂ ਕੀਤਾ। ਰਿਪੋਰਟਾਂ ਅਨੁਸਾਰ, ਇਮੀਗ੍ਰੇਸ਼ਨ ਅਧਿਕਾਰੀਆਂ ਨੇ ਪਹਿਲਾਂ ਜਾਰੀ ਕੀਤੇ ਲੁੱਕਆਊਟ ਨੋਟਿਸ ਦੇ ਆਧਾਰ ‘ਤੇ ਉਸ ਨੂੰ ਫਲਾਈਟ ‘ਚ ਸਵਾਰ ਹੋਣ ਤੋਂ ਰੋਕ ਦਿੱਤਾ ਸੀ। ਪੰਜਾਬ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਨਹੀਂ ਲਿਆ ਹੈ। ਦਾ ਅੰਤ
