ਅੱਜ ਇੰਡੀਆ ਗੇਟ ਵਿਖੇ ਪਹਿਲਵਾਨਾਂ ਦਾ ਕੈਂਡਲ ਮਾਰਚ ⋆ D5 News


ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵਿਖੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਦੇ ਧਰਨੇ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ। ਸੰਸਦ ਮੈਂਬਰ ਬ੍ਰਿਜ ਭੂਸ਼ਣ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਅੱਜ ਪਹਿਲਵਾਨ ਸ਼ਾਮ 5 ਵਜੇ ਇੰਡੀਆ ਗੇਟ ਤੋਂ ਕੈਂਡਲ ਮਾਰਚ ਕੱਢਣਗੇ। ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਔਰਤਾਂ ਸ਼ਮੂਲੀਅਤ ਕਰਨਗੀਆਂ। ਕਿਸਾਨ ਆਉਣ ਵਾਲੀ ਰਣਨੀਤੀ ਦਾ ਅੱਜ ਵੱਡਾ ਐਲਾਨ ਕਰ ਸਕਦੇ ਹਨ। ਦੂਜੇ ਪਾਸੇ ਬ੍ਰਿਜ ਭੂਸ਼ਣ ਨੇ ਕਿਹਾ, ‘ਮੈਂ ਕਦੇ ਉਨ੍ਹਾਂ ਨੂੰ ਮਿਲਣ ਨਹੀਂ ਜਾਵਾਂਗਾ। ਪਹਿਲਾਂ ਉਹ ਮੇਰੇ ਪੈਰੀਂ ਹੱਥ ਲਾਉਂਦੇ ਸਨ ਤੇ ਹੁਣ ਧਰਨੇ ’ਤੇ ਬੈਠੇ ਹਨ। ਉਹ ਸਾਜ਼ਿਸ਼ ਦਾ ਸ਼ਿਕਾਰ ਹਨ। ਇਹ ਸੈਕਸੂਅਲ ਹਰਾਸਮੈਂਟ ਦਾ ਮਾਮਲਾ ਨਹੀਂ ਹੈ, ਸਗੋਂ ਗੁੱਡ ਟੱਚ-ਬੈੱਡ ਟੱਚ ਦਾ ਮਾਮਲਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *