ਅੱਜ ਨਹੀਂ ਹੋਵੇਗਾ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ

ਅੱਜ ਨਹੀਂ ਹੋਵੇਗਾ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ


ਕਾਂਗਰਸੀ ਆਗੂ ਤੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਨਹੀਂ ਹੋਵੇਗਾ ਅੰਤਿਮ ਸੰਸਕਾਰ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਸ ਤੋਂ ਪਹਿਲਾਂ ਪਰਿਵਾਰ ਨੇ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਮੂਸੇਵਾਲਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਨਾਲ ਅੱਜ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਕ ਤੋਂ ਥਾਰ ਰਾਣੀ ਗੱਡੀ ‘ਚ ਆਪਣੇ ਪਿੰਡ ਮੂਸੇ ਨੂੰ ਜਾ ਰਿਹਾ ਸੀ ਤਾਂ ਅਚਾਨਕ ਕਾਲੇ ਰੰਗ ਦੀ ਐਂਡੀਵਰ ਗੱਡੀ ‘ਚ ਕੁਝ ਅਣਪਛਾਤੇ ਵਿਅਕਤੀ ਆਏ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਦਿੱਤਾ।

ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿੱਚ ਕਈ ਗੋਲੀਆਂ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।




Leave a Reply

Your email address will not be published. Required fields are marked *