ਕਿਰਨ ਕੁਮਾਰ ਰੈਡੀ ਰੈੱਡੀ ਨੇ ਮਾਰਚ 2023 ਵਿੱਚ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਨਵੀਂ-ਦਿੱਲੀ: ਸਾਬਕਾ ਕਾਂਗਰਸੀ ਆਗੂ ਅਤੇ ਅਣਵੰਡੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਐਨ. ਕਿਰਨ ਕੁਮਾਰ ਰੈਡੀ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਰੈਡੀ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਅਤੇ ਪਾਰਟੀ ਦੇ ਮੁੱਖ ਬੁਲਾਰੇ ਅਨਿਲ ਬਲੂਨੀ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਸਾਲ ਮਾਰਚ ‘ਚ ਰੈੱਡੀ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਸਤੰਬਰ 1959 ਵਿੱਚ ਜਨਮੇ, ਰੈੱਡੀ ਨੇ 25 ਨਵੰਬਰ 2010 ਤੋਂ 01 ਮਾਰਚ 2014 ਤੱਕ ਅਣਵੰਡੇ ਆਂਧਰਾ ਪ੍ਰਦੇਸ਼ ਦੇ 16ਵੇਂ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ। ਉਹ 2 ਜੂਨ 2014 ਨੂੰ ਤੇਲੰਗਾਨਾ ਰਾਜ ਦੇ ਗਠਨ ਤੋਂ ਪਹਿਲਾਂ ਸੰਯੁਕਤ ਆਂਧਰਾ ਪ੍ਰਦੇਸ਼ ਦੇ ਆਖਰੀ ਮੁੱਖ ਮੰਤਰੀ ਸਨ। ਕਾਂਗਰਸ ਛੱਡ ਕੇ ਰੈੱਡੀ ਨੇ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਇਕ ਲਾਈਨ ਦਾ ਅਸਤੀਫਾ ਪੱਤਰ ਭੇਜਿਆ ਹੈ। ਦਾ ਅੰਤ
