ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮਿਲਣ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈਜੀ ਜਸਕਰਨ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਸਨ ਅਤੇ ਅੱਜ ਉਹ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਸਨ, ਜਿਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਜਥੇਦਾਰ ਸਾਹਿਬ ਦੀ ਸੁਰੱਖਿਆ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸੂਤਰਾਂ ਅਨੁਸਾਰ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ 27 ਮਾਰਚ ਨੂੰ ਸੱਦੀ ਗਈ ਸਿੱਖ ਜਥੇਬੰਦੀਆਂ ਦੀ ਏਕਤਾ ਸਬੰਧੀ ਇਹ ਮੀਟਿੰਗ ਰੱਖੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।