ਪੰਜਾਬ ਸਰਕਾਰ ਨੇ ਆਟਾ ਦਾਲ ਸਕੀਮ ਤਹਿਤ ਪੰਜਾਬ ਵਿੱਚ ਅਯੋਗ ਲਾਭਪਾਤਰੀਆਂ ਦੇ ਕਾਰਡ/ਨਾਵਾਂ ਕੱਟਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਡੀਸੀ ਨੇ ਕਮੇਟੀ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਕਮੇਟੀ ਜਾਂਚ ਕਰੇਗੀ ਕਿ ਕਿੰਨੇ ਲਾਭਪਾਤਰੀਆਂ ਦੀ ਮੌਤ ਹੋਈ ਹੈ।
ਖੁਰਾਕ ਤੇ ਸਪਲਾਈ ਵਿਭਾਗ ਦੇ ਸਕੱਤਰ ਨੇ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਅਯੋਗ ਲਾਭਪਾਤਰੀਆਂ ਦੇ ਕਾਰਡ/ਨਾਮ ਕੱਟਣ ਲਈ ਕਮੇਟੀ ਬਣਾਉਣ ਲਈ ਕਿਹਾ ਹੈ। ਇਸ ਕਮੇਟੀ ਨੇ 30 ਸਤੰਬਰ ਤੱਕ ਰਿਪੋਰਟ ਦੇਣ ਲਈ ਕਿਹਾ ਹੈ।