ਚੰਡੀਗੜ੍ਹ: ਬੀਤੇ ਦਿਨੀਂ ਕਾਂਗਰਸ ਤੋਂ ‘ਆਪ’ ‘ਚ ਸ਼ਾਮਲ ਹੋਏ ਸ਼ੁਸ਼ੀਲ ਕੁਮਾਰ ਰਿੰਕੂ ਨੂੰ ‘ਆਪ’ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਜਲੰਧਰ ਉਪ ਚੋਣ ਲਈ ‘ਆਪ’ ਨੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਚੁਣਿਆ ਹੈ। ਇਸ ਗੱਲ ਦੀ ਪੁਸ਼ਟੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕੀਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕੀਤਾ ਕਿ “ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂਜੀ ਦੀ ਉਮੀਦਵਾਰੀ ‘ਤੇ ਮੋਹਰ ਲਗਾ ਦਿੱਤੀ ਹੈ… ਸ਼ੁੱਭ ਕਾਮਨਾਵਾਂ…” ਇਸ ਤੋਂ ਪਹਿਲਾਂ ਕਾਂਗਰਸ ਨੇ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਜਲੰਧਰ ਲੋਕ ਸਭਾ ਉਪ ਚੋਣ ਲਈ ਸੁਸ਼ੀਲ ਕੁਮਾਰ ਰਿੰਕੂਜੀ ਦੀ ਉਮੀਦਵਾਰੀ ‘ਤੇ ਆਮ ਆਦਮੀ ਪਾਰਟੀ ਦੀ ਮੋਹਰ.. ਸ਼ੁੱਭਕਾਮਨਾਵਾਂ.. pic.twitter.com/uOqqrwzN01 — ਭਗਵੰਤ ਮਾਨ (@BhagwantMann) 6 ਅਪ੍ਰੈਲ, 2023 ਇਸ ਲੇਖ ਵਿਚ ਬੇਦਾਅਵਾ ਪੋਸਟ ਕਰੋ/ਫੈਕਟ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
