ਨਵੀਂ ਦਿੱਲੀ— ਸੁਲਤਾਨਪੁਰੀ ਇਲਾਕੇ ‘ਚ ਇਕ ਔਰਤ ਨੂੰ ਵਾਹਨ ਸਮੇਤ ਘਸੀਟਣ ਤੋਂ ਬਾਅਦ ਜਿੱਥੇ ਦੇਸ਼ ਭਰ ‘ਚ ਰੋਸ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ, ਉਥੇ ਹੀ ਗੁੱਸੇ ‘ਚ ਆਏ ਆਮ ਲੋਕਾਂ ਅਤੇ ‘ਆਪ’ ਵਰਕਰਾਂ ਨੇ ਅੱਜ ਐੱਲ.ਜੀ. ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤਾ। . ਇਸ ਦੌਰਾਨ ਪੁਲਿਸ ਨੇ ਐਲਜੀ ਦੀ ਰਿਹਾਇਸ਼ ਤੋਂ ਭੀੜ ਨੂੰ ਹਟਾਉਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਘਟਨਾ ‘ਤੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ। ਕੁਝ ਲੜਕਿਆਂ ਨੇ ਇਕ ਲੜਕੀ ਨੂੰ ਆਪਣੀ ਕਾਰ ਵਿਚ ਕਈ ਕਿਲੋਮੀਟਰ ਤੱਕ ਘਸੀਟਿਆ ਅਤੇ ਉਸ ਦੀ ਦਰਦਨਾਕ ਮੌਤ ਹੋ ਗਈ। ਮੈਂ ਅਪੀਲ ਕਰਦਾ ਹਾਂ ਕਿ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਅਜਿਹੇ ਲੋਕਾਂ ਨੂੰ ਫਾਂਸੀ ਦੇਣੀ ਚਾਹੀਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।