‘ਆਪ’ ਸਰਕਾਰ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਰਾਹਤ ਦੇਵੇਗੀ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹੁਣ ਤੱਕ ਕਈ ਵੱਡੇ ਐਲਾਨ ਕਰ ਚੁੱਕੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਪੰਜਾਬ ਪੁਲਿਸ ਲਈ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਚੋਣ ਵਾਅਦੇ ਮੁਤਾਬਕ ਆਮ ਆਦਮੀ ਪਾਰਟੀ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਰਾਹਤ ਦੇਵੇਗੀ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਇੱਕ ਹੋਰ ਚੋਣ ਵਾਅਦਾ ਪੂਰਾ ਕੀਤਾ ਹੈ। ਪਠਾਨਕੋਟ ਜ਼ਿਲ੍ਹੇ ਵਿੱਚ ਤਿਰੰਗਾ ਯਾਤਰਾ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਪੁਲਿਸ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਲੋਕਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਰਾਹਤ ਦੇਣ ਦਾ ਵਾਅਦਾ ਕੀਤਾ ਸੀ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣਗੇ। ਪੰਜਾਬ ਪੁਲਿਸ ਦੇ ਕੰਮ ਵਿੱਚ ਕੋਈ ਦਖਲ ਨਹੀਂ ਦਿੱਤਾ ਜਾਵੇਗਾ।




Leave a Reply

Your email address will not be published. Required fields are marked *