Site icon Geo Punjab

ਆਬਕਾਰੀ ਵਿਭਾਗ ਨੇ 2 ਕਾਰਾਂ ‘ਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਗ੍ਰਿਫਤਾਰ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਦੇ ਆਬਕਾਰੀ ਤੇ ਕਰ&comma; ਵਿੱਤ&comma; ਯੋਜਨਾ ਅਤੇ ਪ੍ਰੋਗਰਾਮ ਲਾਗੂ ਕਰਨ ਬਾਰੇ ਮੰਤਰੀ ਸ&period; ਹਰਪਾਲ ਸਿੰਘ ਚੀਮਾ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਆਬਕਾਰੀ ਵਿਭਾਗ ਲੁਧਿਆਣਾ ਦੀ ਟੀਮ ਨੇ ਬਿਨਾਂ ਆਬਕਾਰੀ ਡਿਊਟੀ ਦੀ ਅਦਾਇਗੀ ਕੀਤੇ ਸਕਾਚ ਵਿਸਕੀ ਦੀ ਤਸਕਰੀ ਕਰਨ ਵਾਲੇ ਸ਼ਰਾਬ ਮਾਫ਼ੀਆ ਖ਼ਿਲਾਫ਼ ਕਾਰਵਾਈ ਕਰਦਿਆਂ ਭਾਰਤ ਨਗਰ ਚੌਕ&comma; ਲੁਧਿਆਣਾ ਵਿਖੇ 2 ਕਾਰਾਂ ਵਿੱਚੋਂ ਪ੍ਰੀਮੀਅਮ ਮਾਰਕਾ ਸ਼ਰਾਬ ਦੀਆਂ 20 ਪੇਟੀਆਂ ਬਰਾਮਦ ਕੀਤੀਆਂ। ਅਤੇ 2 ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ &&num;8216&semi;ਤੇ ਸਥਾਨਕ ਭਾਰਤ ਨਗਰ ਚੌਂਕ ਲੁਧਿਆਣਾ ਵਿਖੇ ਨਾਕਾਬੰਦੀ ਕਰਕੇ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਨਾਕਾਬੰਦੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਆਬਕਾਰੀ ਟੀਮ ਨੇ ਦੋ ਕਾਰਾਂ ਨੂੰ ਰੋਕ ਕੇ ਕਾਰਾਂ ਵਿੱਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਅਤੇ 83 ਨਕਲੀ ਹੋਲੋਗ੍ਰਾਮ &lpar;ਆਬਕਾਰੀ ਲੇਬਲ&rpar; ਬਰਾਮਦ ਕਰਕੇ ਉਨ੍ਹਾਂ ਵਿੱਚ ਸਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ&comma; ਜਿਨ੍ਹਾਂ ਵਿੱਚ ਲੁਧਿਆਣਾ ਦੇ ਵਿਨੀਤ ਕੁਮਾਰ ਅਤੇ ਚੰਡੀਗੜ੍ਹ ਦੇ ਤਨਵੀਰ ਸਿੰਘ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਪ੍ਰਿੰਸ ਕੁਕਰੇਜਾ ਵਾਸੀ ਚੰਡੀਗੜ੍ਹ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਦੋਵਾਂ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰਬਰ 5 ਲੁਧਿਆਣਾ ਵਿਖੇ ਲਿਜਾ ਕੇ ਉਨ੍ਹਾਂ ਖ਼ਿਲਾਫ਼ ਐਫ&period;ਆਈ&period;ਆਰ&period; ਦਰਜ ਕੀਤਾ ਗਿਆ ਸੀ ਬੁਲਾਰੇ ਨੇ ਅੱਗੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪੰਜਾਬ ਵਿੱਚ ਮਹਿੰਗੀ ਸਕਾਚ ਵਿਸਕੀ ਦੀ ਤਸਕਰੀ ਦੇ ਇੱਕ ਵੱਡੇ ਰੈਕੇਟ ਦਾ ਹਿੱਸਾ ਹਨ ਅਤੇ ਟੀਮਾਂ ਸ਼ਰਾਬ ਦੇ ਸਰੋਤ ਦਾ ਪਤਾ ਲਗਾਉਣ ਲਈ ਕੰਮ ਕਰ ਰਹੀਆਂ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਆਬਕਾਰੀ ਐਕਟ ਦੀ ਉਲੰਘਣਾ ਨਾ ਕਰੇ। ਸ&colon; ਚੀਮਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਜਾਇਜ਼ ਸ਼ਰਾਬ ਖਿਲਾਫ ਸ਼ਿਕੰਜਾ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਸ ਵਿੱਚ ਸ਼ਾਮਿਲ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version