ਪੰਜਾਬ ਦੇ ਬਹੁਤ ਸਾਰੇ ਨੌਜਵਾਨ ਲੜਕੇ-ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਰੁਖ ਕਰ ਜਾਂਦੇ ਹਨ, ਜਿੱਥੇ ਜਾ ਕੇ ਸਖ਼ਤ ਮਿਹਨਤ ਕਰਦੇ ਹਨ ਪਰ ਕਈ ਵਾਰ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨਾਂ ਨਾਲ ਕੋਈ ਨਾ ਕੋਈ ਗ਼ਲਤ ਘਟਨਾ ਵਾਪਰ ਜਾਂਦੀ ਹੈ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਆਬੂ ਧਾਬੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਨ ਗਏ 100 ਦੇ ਕਰੀਬ ਪੰਜਾਬੀ ਨੌਜਵਾਨ ਉੱਥੇ ਹੀ ਫਸ ਗਏ। ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ ਪਰ ਪਾਸਪੋਰਟ ਵਾਪਸ ਨਹੀਂ ਕੀਤੇ ਜਾ ਰਹੇ ਹਨ। ਇਸ ਕਾਰਨ ਉਹ ਆਪਣੇ ਘਰ ਨਹੀਂ ਪਰਤ ਸਕਦੇ ਹਨ। ਇਸੇ ਦੌਰਾਨ ਸਮਾਜ ਸੇਵੀ ਦਿਲਬਾਗ ਸਿੰਘ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮਦਦ ਦੀ ਅਪੀਲ ਕੀਤੀ ਹੈ। ਦਿਲਬਾਗ ਨੇ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਅਬੂ ਧਾਬੀ ਨੇ ਨੌਜਵਾਨਾਂ ਨੂੰ ਨੌਕਰੀ ਤੋਂ ਕੱਢਿਆ ਹੈ। ਕੰਪਨੀ ਵੱਲੋਂ ਨੌਜਵਾਨਾਂ ਦੇ ਪਾਸਪੋਰਟ ਜ਼ਬਤ ਕਰ ਲਏ ਗਏ ਹਨ। ਪਾਸਪੋਰਟ ਨਾ ਮਿਲਣ ਕਾਰਨ ਨੌਜਵਾਨ ਪ੍ਰੇਸ਼ਾਨ ਹਨ ਅਤੇ ਪੰਜਾਬ ਪਰਤਣ ਤੋਂ ਅਸਮਰੱਥ ਹਨ। ਇਸ ਲਈ ਉਨ੍ਹਾਂ ਨੂੰ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ। ਦਿਲਬਾਗ ਸਿੰਘ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਆਬੂ ਧਾਬੀ ਸਥਿਤ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਦੇ ਕੇ ਇਹ ਮਾਮਲਾ ਯੂ.ਏ.ਈ ਦੇ ਅਧਿਕਾਰੀਆਂ ਕੋਲ ਉਠਾਉਣ। ਦਿਲਬਾਗ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ਨੌਜਵਾਨਾਂ ਨੇ ਭਾਰਤ ਪਰਤਣ ਲਈ ਆਨਲਾਈਨ ਅਪਲਾਈ ਕੀਤਾ ਹੈ ਪਰ ਉਨ੍ਹਾਂ ਕੋਲ ਪਾਸਪੋਰਟ ਨਹੀਂ ਹਨ। ਨੌਜਵਾਨਾਂ ਦੇ ਮਾਪੇ ਹਵਾਈ ਟਿਕਟਾਂ ਦਾ ਭੁਗਤਾਨ ਕਰਨ ਲਈ ਤਿਆਰ ਹਨ ਪਰ ਕੰਪਨੀ ਪਾਸਪੋਰਟ ਵਾਪਸ ਨਹੀਂ ਕਰ ਰਹੀ ਹੈ। ਜਿਸ ਕਾਰਨ ਕੇਂਦਰ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਦਿਲਬਾਗ ਸਿੰਘ ਨੇ ਪੱਤਰ ਦੀ ਕਾਪੀ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਸ ਮਾਮਲੇ ਵਿੱਚ ਮਦਦ ਦੀ ਅਪੀਲ ਕੀਤੀ ਹੈ। ਦਿਲਬਾਗ ਨੇ ਦੱਸਿਆ ਕਿ ਪੰਜਾਬੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਉਸ ਨਾਲ ਸੰਪਰਕ ਕਰਕੇ ਸਾਰੀ ਘਟਨਾ ਤੋਂ ਜਾਣੂ ਕਰਵਾਇਆ ਹੈ। ਇਸ ਤੋਂ ਬਾਅਦ ਉਨ੍ਹਾਂ ਇਹ ਮਾਮਲਾ ਕੇਂਦਰ ਅਤੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
