ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ 3 ਦਿਨਾਂ ਦੇ ਵਿਜੀਲੈਂਸ ਰਿਮਾਂਡ ‘ਤੇ


ਮੁਹਾਲੀ: ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੱਲ੍ਹ ਗ੍ਰਿਫ਼ਤਾਰ ਕੀਤਾ ਹੈ। ਅੱਜ ਧਰਮਸੋਤ ਨੂੰ ਵਿਜੀਲੈਂਸ ਵੱਲੋਂ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਦਕਿ ਵਿਜੀਲੈਂਸ ਨੇ ਧਰਮਸੋਤ ਦਾ 7 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅੱਜ ਅਦਾਲਤ ਨੇ 3 ਘਰਾਂ ਦਾ ਹੀ ਰਿਮਾਂਡ ਦਿੱਤਾ ਹੈ। ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ ਮੁਹਾਲੀ ਦੇ ਥਾਣਾ ਸਦਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਕੇਸ ਦਰਜ ਕਰਕੇ ਬੀਤੀ ਰਾਤ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਦਾ ਅਸਲ ਸੱਚ ? ਡੀ5 ਚੈਨਲ ਪੰਜਾਬੀ ਵਿਜੀਲੈਂਸ ਬਿਊਰੋ ਦੇ ਕਾਂਗਰਸੀ ਆਗੂ ਦਾ ਵੱਡਾ ਖੁਲਾਸਾ ਬੁਲਾਰੇ ਨੇ ਦੱਸਿਆ ਕਿ 01-03-2016 ਤੋਂ 31-03-2022 ਤੱਕ ਦੇ ਚੈਕਿੰਗ ਸਮੇਂ ਦੌਰਾਨ ਉਪਰੋਕਤ ਸਾਬਕਾ ਮੰਤਰੀ ਅਤੇ ਉਸਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ। ਜਦੋਂ ਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਵੱਧ ਸੀ। ਇਹ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *