ਸਰਹੱਦੀ ਪਿੰਡ ਲੱਖੋਵਾਲ ਵਿਖੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀ ਚਲਾ ਕੇ ਆਮ ਆਦਮੀ ਪਾਰਟੀ ਦੇ ਆਗੂ ਦੀ ਹੱਤਿਆ ਕਰ ਦਿੱਤੀ ਜਦਕਿ ਚਾਰ ਹੋਰਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਲੱਖੋਵਾਲ ਸਾਬਕਾ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦਾ ਜੱਦੀ ਪਿੰਡ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੱਖੋਵਾਲ ਦਾ ਨੌਜਵਾਨ ਦੀਪਇੰਦਰ ਸਿੰਘ ਦੀਪੂ ਆਪਣੇ ਕੁਝ ਸਾਥੀਆਂ ਨਾਲ ਆਪਣੀ ਹਵੇਲੀ ਵਿੱਚ ਬੈਠਾ ਸੀ। ਉਹ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਦੌਰਾਨ ਦੋ ਨਕਾਬਪੋਸ਼ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੋਲੀਬਾਰੀ ‘ਚ ਦੀਪੂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਚਾਰ ਸਾਥੀ ਗੰਭੀਰ ਜ਼ਖਮੀ ਹੋ ਗਏ। ਮੌਕੇ ’ਤੇ ਪੁੱਜੇ ਐਸਐਸਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।