Site icon Geo Punjab

ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ


ਜੇਕਰ ਕੋਈ ਵਿਰੋਧੀ ਨੇਤਾ ਨਾ ਵੀ ਆਇਆ ਤਾਂ ਵੀ ਮੈਂ ਬਹਿਸ ਲਈ ਜ਼ਰੂਰ ਜਾਵਾਂਗਾ-ਭਗਵੰਤ ਸਿੰਘ ਮਾਨਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ ਬਰਬਾਦ ਕਰਨ ਵਾਲੇ ਲੋਕਾਂ ਨਾਲ ਗੰਢਤੁੱਪ ਸੀ ਜਿਸ ਕਰਕੇ ਉਹ ਇਕ ਨਵੰਬਰ ਦੀ ਬਹਿਸ ਵਿੱਚ ਆਉਣ ਤੋਂ ਪਾਸਾ ਵੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਸੂਬੇ ਦੇ ਲਹੂ ਨਾਲ ਭਿੱਜੇ ਹੋਏ ਹਨ ਕਿਉਂਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਹਮੇਸ਼ਾ ਗੱਦਾਰੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਸੂਬੇ ਨਾਲ ਕਮਾਏ ਧ੍ਰੋਹ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ।
ਕੇਂਦਰ ਦੀ ਸਕੀਮ ’ਤੇ ਭੜਕੇ CM ਮਾਨ, ਨਹੀਂ ਦੇਖ ਹੋਇਆ ਹਾਲ, ਲੈ ਲਿਆ ਵੱਡਾ ਫ਼ੈਸਲਾ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਿਸ ਪੰਜਾਬ ਨੂੰ ਕੀਹਨੇ ਅਤੇ ਕਿਵੇਂ ਲੁੱਟਣ ਉਤੇ ਕੇਂਦਰਿਤ ਹੋਵੇਗੀ ਜਿਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਾ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਨੌਜਵਾਨਾਂ, ਖੇਤੀਬਾੜੀ, ਵਪਾਰ-ਦੁਕਾਨਦਾਰ, ਗੁਰਬਾਣੀ ਅਤੇ ਦਰਿਆਈ ਪਾਣੀਆਂ ਉਤੇ ਡਾਕਾ ਮਾਰਨ ਸਣੇ ਸੂਬੇ ਨਾਲ ਸਬੰਧਤ ਮਸਲਿਆਂ ਉਤੇ ਚਰਚਾ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਧੋਖਾ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਆਉਣ ਜਾਂ ਨਾ ਆਉਣ ਪਰ ਉਹ ਬਹਿਸ ਲਈ ਇਨ੍ਹਾਂ ਨੇਤਾਵਾਂ ਦੀਆਂ ਕੁਰਸੀਆਂ ਡਾਹ ਕੇ ਰੱਖਣਗੇ।
‘ਆਪ’ ਨੇ ਬਣਾਏ ਨਵੇਂ ਪ੍ਰਧਾਨ, ਪੁਰਾਣਿਆਂ ਦੀ ਕੀਤੀ ਛੁੱਟੀ! D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕ ਕਾਮਯਾਬ ਹੋਣ ਤੋਂ ਵੀ ਭੈਭੀਤ ਹੋ ਜਾਂਦੇ ਸਨ ਕਿਉਂਕਿ ਇਹ ਲੀਡਰ ਲੋਕਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ-ਪੱਤੀ ਪਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸੇ ਕਰਕੇ ਇਹ ਲੀਡਰ ਸੱਚ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਬਹਿਸ ਵਿੱਚ ਨਾ ਆਉਣ ਲਈ ਇਕ ਤੋਂ ਬਾਅਦ ਇਕ ਬਹਾਨੇਬਾਜ਼ੀ ਘੜ ਰਹੇ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version