ਨਗਰ ਕੀਰਤਨ ਸੰਗਤਾਂ ਨੂੰ ਸਰਵਣ ਕਰਨ ਦਾ ਮੌਕਾ ਮਿਲਿਆ ਪੰਥ ਪ੍ਰਸਿੱਧ ਕਵੀਸ਼ਰ ਭਾਈ ਗੁਰਮੁਖ ਸਿੰਘ ਜੌਹਲ ਮਿਲਾਨ (ਦਲਜੀਤ ਮੱਕੜ): ਇਟਲੀ ਵਿਚ ਸਿੱਖ ਧਰਮ ਦੀਆਂ ਪ੍ਰਬੰਧਕ ਕਮੇਟੀਆਂ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਸਮਾਗਮ ਅਤੇ ਨਗਰ ਕੀਰਤਨ ਸਜਾਉਂਦੀਆਂ ਹਨ। ਇਸ ਨਾਲ ਇਟਲੀ ਵਿਚ ਸਿੱਖ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਹਨਾਂ ਸ਼ਲਾਘਾਯੋਗ ਕਾਰਵਾਈਆਂ ਦੇ ਹਿੱਸੇ ਵਜੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇਟਲੀ ਦੇ ਸ਼ਹਿਰ ਟੇਰਾਨੋਵਾ (ਅਰੇਜ਼ੋ) ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਮਾਗਮ ਵਿੱਚ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਸੰਗਤ ਸਭਾ ਤੇਰਾਨੋਵਾ ਦੇ ਪ੍ਰਬੰਧਕਾਂ ਵੱਲੋਂ ਸਜਾਇਆ ਗਿਆ ਨਗਰ ਕੀਰਤਨ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਹੋਇਆ | ਇਸ ਮੌਕੇ ਪੰਥ ਪ੍ਰਸਿੱਧ ਕਵੀਸ਼ਰ ਭਾਈ ਗੁਰਮੁੱਖ ਸਿੰਘ ਜੌਹਲ ਵੱਲੋਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸਿੰਘਾਂ ਵੱਲੋਂ ਗਤਕਾ ਵੀ ਕੀਤਾ ਗਿਆ | ਨਗਰ ਕੀਰਤਨ ਪ੍ਰਬੰਧਕ ਕਮੇਟੀ ਨੇ ਹਾਜ਼ਰ ਆਗੂਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਟੇਰਾਨੋਵਾ ਦੇ ਮੇਅਰ ਸਰਜੀਓ ਕੈਨੀਨੀ ਨੇ ਸੰਗਤ ਨੂੰ ਵਿਸਾਖੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਨਗਰ ਕੀਰਤਨ ਵਿੱਚ ਸ਼ਿਰਕਤ ਕਰਕੇ ਬਹੁਤ ਖੁਸ਼ੀ ਹੋ ਰਹੀ ਹੈ ਅਤੇ ਉਨ੍ਹਾਂ ਅੱਗੇ ਭਰੋਸਾ ਦਿਵਾਇਆ ਕਿ ਜਦੋਂ ਵੀ ਉਹ ਅਜਿਹਾ ਪ੍ਰੋਗਰਾਮ ਉਲੀਕਣਗੇ ਤਾਂ ਉਨ੍ਹਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਪ੍ਰਸ਼ਾਸਨ ਸਥਾਨਕ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧ ਆਪਣੇ ਆਪ ਵਿੱਚ ਸ਼ਲਾਘਾਯੋਗ ਸਨ। ਸਥਾਨਕ ਟ੍ਰੈਫਿਕ ਪੁਲਿਸ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਸੜਕਾਂ ‘ਤੇ ਨਾਕਾਬੰਦੀ ਕਰਕੇ ਆਪਣੀ ਡਿਊਟੀ ਨਿਭਾਈ। ਨੌਜਵਾਨ ਸੇਵਾਦਾਰਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਸਟਾਲਾਂ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਇਟਲੀ) ਦੇ ਆਗੂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਹਾਜ਼ਰ ਸਨ। ਉਨ੍ਹਾਂ ਗੁਰਦੁਆਰਾ ਸੰਗਤ ਸਭਾ ਟੈਰਾਨੋਵਾ ਦੇ ਪ੍ਰਬੰਧਕਾਂ ਅਤੇ ਟੈਰਾਨੋਵਾ ਅਤੇ ਆਸ-ਪਾਸ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ। ਦਾ ਅੰਤ