ਇਟਲੀ ਦੇ ਸ਼ਹਿਰ ਬਰੇਸ਼ੀਆ ਦੇ ਰਹਿਣ ਵਾਲੇ ਪਿੰਡ ਟਾਹਲੀ ਦੇ ਸਤਪਾਲ ਸਿੰਘ (55) ਦਾ ਬੀਤੀ ਰਾਤ ਇਕ ਇਟਾਲੀਅਨ ਵਿਅਕਤੀ ਯੂਸੇਪੇ ਵਲੇਟੀ (75) ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਸਤਪਾਲ ਸਿੰਘ ਆਪਣੇ ਪਿੱਛੇ ਪਤਨੀ ਅਤੇ 2 ਪੁੱਤਰ ਛੱਡ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਪਾਲ ਸਿੰਘ 13 ਅਪ੍ਰੈਲ ਦਿਨ ਸ਼ਨੀਵਾਰ ਸ਼ਾਮ ਨੂੰ ਆਪਣੇ ਘਰ ਮੌਜੂਦ ਸੀ ਤਾਂ ਉਸ ਦਾ ਇੱਕ ਜਾਣਕਾਰ ਇਟਲੀ ਦਾ ਸਾਬਕਾ ਪੁਲਿਸ ਮੁਲਾਜ਼ਮ ਯੂਸੇਪ ਵੇਲੇਟੀ ਉੱਥੇ ਆਇਆ ਜੋ ਨਸ਼ੇ ਦੀ ਹਾਲਤ ਵਿੱਚ ਸੀ। ਕੁਝ ਤਕਰਾਰ ਤੋਂ ਬਾਅਦ ਉਸ ਨੇ ਸਤਪਾਲ ਸਿੰਘ ਨੂੰ ਗੋਲੀ ਮਾਰ ਦਿੱਤੀ ਅਤੇ ਘਰੋਂ ਬਾਹਰ ਜਾਣ ਤੋਂ ਬਾਅਦ ਯੂਸੇਪ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਸਤਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਯੂਸਪੇ ਨੂੰ ਜ਼ਖਮੀ ਕਰਕੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ। ਇਹ ਖ਼ਬਰ ਤੇਜ਼ੀ ਨਾਲ ਬਰੇਸ਼ੀਆ ਵਿੱਚ ਅੱਗ ਵਾਂਗ ਫੈਲ ਗਈ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਕਿਉਂਕਿ ਉਸ ਦਿਨ ਬਰੇਸ਼ੀਆ ਵਿੱਚ ਨਗਰ ਕੀਰਤਨ ਸੀ। ਪਿੰਡ ਟਾਹਲੀ ਦੇ ਸਤਪਾਲ ਸਿੰਘ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਇਟਲੀ ਵਿੱਚ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ, ਨੂੰ ਇਹ ਖਬਰ ਸੁਣ ਕੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਗੁਰੂ ਘਰ ਦੀ ਕਮੇਟੀ ਅਤੇ ਗੁਰਦੁਆਰਾ ਸਾਹਿਬ ਫਲੇਰੋ ਦੀ ਕਮੇਟੀ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਸਤਪਾਲ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
