ਮਿਲਾਨ – ਇਟਲੀ ਤੋਂ ਸੀਨੀਅਰ ਪੰਜਾਬੀ ਪੱਤਰਕਾਰ ਸੁਲੱਖਣ ਸਿੰਘ (50) ਉਰਫ ਵਿੱਕੀ ਬਟਾਲਾ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮਰਹੂਮ ਵਿੱਕੀ ਬਟਾਲਾ 15 ਸਤੰਬਰ ਨੂੰ ਪੰਜਾਬ ਤੋਂ ਛੁੱਟੀ ਲੈ ਕੇ ਆਇਆ ਸੀ ਅਤੇ ਅਕਤੂਬਰ ਦੇ ਪਹਿਲੇ ਹਫ਼ਤੇ ਉਸ ਦਾ ਪਰਿਵਾਰ ਇਟਲੀ ਤੋਂ ਪਹਿਲੀ ਵਾਰ ਭਾਰਤ ਆ ਰਿਹਾ ਹੈ। ਸਾਰੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਸੀ ਕਿ ਅਚਾਨਕ ਇਸ ਭਾਸ਼ਾ ਦੀ ਵਰਤੋਂ ਕਾਰਨ ਮਾਤਮ ਛਾ ਗਿਆ। ਮਰਹੂਮ ਵਿੱਕੀ ਬਟਾਲਾ ਨੇ ਤਕਰੀਬਨ 3 ਦਹਾਕਿਆਂ ਤੱਕ ਪੰਜਾਬੀ ਮਾਂ ਬੋਲੀ ਦੀ ਸੇਵਾ ਕੀਤੀ। ਉਨ੍ਹਾਂ ਦੀ ਬੇਵਕਤੀ ਮੌਤ ਨਾਲ ਪਰਿਵਾਰ ਸਮੇਤ ਇਟਾਲੀਅਨ ਪੰਜਾਬੀ ਪ੍ਰੈੱਸ ਕਲੱਬ ਅਤੇ ਸਮਾਜ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿੱਚ ਪ੍ਰੈੱਸ ਕਲੱਬ ਦੇ ਸਮੂਹ ਮੈਂਬਰਾਂ ਅਤੇ ਇਟਲੀ ਵੱਸਦੇ ਸਮੁੱਚੇ ਭਾਰਤੀ ਭਾਈਚਾਰੇ ਵੱਲੋਂ ਦੁਖੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।