Site icon Geo Punjab

ਇਨ੍ਹਾਂ ਕ੍ਰਿਕਟਰਾਂ ਅਤੇ ਗਾਇਕਾਂ ਨੇ ਟਵੀਟ ਕਰਕੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਨ੍ਹਾਂ ਕ੍ਰਿਕਟਰਾਂ ਅਤੇ ਗਾਇਕਾਂ ਨੇ ਟਵੀਟ ਕਰਕੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬੀਤੇ ਦਿਨ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਮੌਤ ਨਾਲ ਪੂਰੀ ਦੁਨੀਆ ਨੂੰ ਵੱਡਾ ਸਦਮਾ ਲੱਗਾ ਹੈ। ਕਈ ਮਹਾਨ ਗਾਇਕਾਂ, ਬਾਲੀਵੁੱਡ ਅਦਾਕਾਰਾਂ, ਕ੍ਰਿਕਟਰਾਂ ਨੇ ਟਵੀਟ ਕਰਕੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਤਿੰਦਰ ਸਰਤਾਜ, ਰਣਜੀਤ ਬਾਵਾ, ਸ਼ਹਿਨਾਜ਼ ਗਿੱਲ, ਅਦਾਕਾਰ ਅਜੇ ਦੇਵਗਨ, ਸੋਨੂੰ ਸੂਦ, ਕ੍ਰਿਕਟਰ ਹਰਭਜਨ ਸਿੰਘ, ਯੁਵਰਾਜ ਸਿੰਘ, ਸ਼ਿਖਰ ਧਵਨ ਆਦਿ ਨੇ ਟਵੀਟ ਕਰਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ।

ਸਿੱਧੂ ਮੂਸੇਵਾਲਾ ਦੇ ਦੇਹਾਂਤ ‘ਤੇ ਦੇਸ਼ ਦੇ ਸਾਰੇ ਪਤਵੰਤਿਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਹਰਭਜਨ, ਯੁਵਰਾਜ ਅਤੇ ਸ਼ਿਖਰ ਧਵਨ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ।

ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ: ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨਾਲ ਦਿਲੀ ਹਮਦਰਦੀ।

ਇਸ ਦੇ ਨਾਲ ਹੀ ਸਾਬਕਾ ਭਾਰਤੀ ਬੱਲੇਬਾਜ਼ ਯੁਵਰਾਜ ਸਿੰਘ ਨੇ ਟਵੀਟ ਕੀਤਾ ਕਿ ਸਿੱਧੂ ਮੂਸੇਵਾਲਾ ਬਹੁਤ ਜਲਦੀ ਛੱਡ ਗਿਆ। ਇਹ ਦਿਲ ਦਹਿਲਾਉਣ ਵਾਲੀ ਖ਼ਬਰ ਹੈ। ਸਤਿਨਾਮ ਵਾਹਿਗੁਰੂ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

ਮਸ਼ਹੂਰ ਭਾਰਤੀ ਕਾਮੇਡੀਅਨ ਕਪਿਲ ਸ਼ਰਮਾ ਨੇ ਵੀ ਟਵੀਟ ਕਰਕੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਹਨਾਂ ਕਿਹਾ ਕਿ “ਸਤਨਾਮ ਸ੍ਰੀ ਵਾਹਿਗੁਰੂ” ਬਹੁਤ ਹੀ ਉਦਾਸ, ਮਹਾਨ ਕਲਾਕਾਰ, ਵਧੀਆ ਇਨਸਾਨ ਹੈ। ਤਾਕਤ ਦਿਓ.




Exit mobile version