ਇਸ ਘਟਨਾ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਮਨੀਸ਼ਾ ਗੁਲਾਟੀ



ਚੰਡੀਗੜ੍ਹ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਚੰਡੀਗੜ੍ਹ ਦੀ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਵਿੱਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਵੱਲੋਂ ਖੁਦਕੁਸ਼ੀ ਦੀ ਖਬਰ ਨੂੰ ਝੂਠਾ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਲੜਕੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਨਾ ਹੀ ਕੋਈ ਲੜਕੀ ਹਸਪਤਾਲ ਵਿੱਚ ਦਾਖਲ ਹੈ। Big breaking: ਅੱਧੀ ਰਾਤ ਨੂੰ ਕੁੜੀਆਂ ਨੇ ਮਚਾਇਆ ਹੰਗਾਮਾ,ਵੀਡੀਓ ਹੋਈ ਵਾਇਰਲ,ਸੜਕ ‘ਤੇ ਖਿੱਲਰੇ ਹੋਏ ਝਗੜੇ || ਉਹ ਅੱਜ ਯੂਨੀਵਰਸਿਟੀ ਕੈਂਪਸ ਵਿੱਚ ਪੁੱਜ ਕੇ ਵਿਦਿਆਰਥਣਾਂ ਅਤੇ ਕਾਲਜ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਜਦੋਂ ਧਰਨਾ ਚੱਲ ਰਿਹਾ ਸੀ ਤਾਂ ਕੁਝ ਲੜਕੀਆਂ ਬੇਹੋਸ਼ ਹੋ ਗਈਆਂ ਅਤੇ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਬਿਲਕੁਲ ਅਫਵਾਹ ਹੈ ਕਿ ਕਿਸੇ ਲੜਕੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ ਅਤੇ ਕਿਹਾ ਕਿ ਇਨ੍ਹਾਂ ਅਫਵਾਹਾਂ ਦਾ ਮਕਸਦ ਇਸ ਯੂਨੀਵਰਸਿਟੀ ਨੂੰ ਬਦਨਾਮ ਕਰਨਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ ਅਤੇ ਅਸੀਂ ਲੜਕੀਆਂ ਦੇ ਨਾਲ ਹਾਂ।

Leave a Reply

Your email address will not be published. Required fields are marked *