
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪੰਜ ਤੱਤਾਂ ਵਿੱਚ ਵਿਲੀਨ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੂਸੇ ਵਿਖੇ ਉਨ੍ਹਾਂ ਦੇ ਘਰ ਨੇੜੇ ਖੇਤਾਂ ਵਿੱਚ ਕੀਤਾ ਗਿਆ। ਲੱਖਾਂ ਹੰਝੂਆਂ ਨੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਨਾਲ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਖੇ ਇੱਕ ਥਾਰ ਗੱਡੀ ਵਿੱਚ ਆਪਣੇ ਪਿੰਡ ਮੂਸੇ ਵਾਲੇ ਜਾ ਰਹੇ ਸਨ ਤਾਂ ਅਚਾਨਕ ਕਾਲੇ ਰੰਗ ਦੀ ਐਂਡੀਵਰ ਗੱਡੀ ਵਿੱਚ ਆਏ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। . ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿੱਚ ਕਈ ਗੋਲੀਆਂ ਲੱਗੀਆਂ।
ਇਸ ਮੌਕੇ ਉਨ੍ਹਾਂ ਨਾਲ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
