
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਭਰ ‘ਚ ਰੋਸ ਹੈ। ਇਸ ਦੌਰਾਨ ਪੰਜਾਬ ਕਾਂਗਰਸ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਵੱਡਾ ਫੈਸਲਾ ਲੈ ਸਕਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਸ ਦਾ ਸੰਕੇਤ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਇਹ ਪਾਰਟੀ ਵੱਲੋਂ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਹੋਵੇਗੀ। ਸੰਗਰੂਰ ਵਿੱਚ ਲੋਕ ਸਭਾ ਉਪ ਚੋਣ ਲਈ ਕਾਂਗਰਸ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ।
ਰਾਜਾ ਵੜਿੰਗ ਨੇ ਟਵੀਟ ਕੀਤਾ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਹੋਏ ਨੁਕਸਾਨ ਦੀ ਭਰਪਾਈ ਕੋਈ ਨਹੀਂ ਕਰ ਸਕਦਾ। ਡਾ.ਐਸ.ਐਸ. ਜੌਹਲ ਨੇ ਸੁਝਾਅ ਦਿੱਤਾ ਹੈ ਕਿ ਸੰਗਰੂਰ ਉਪ ਚੋਣ ਲਈ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸਰਬਸੰਮਤੀ ਨਾਲ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਬਿਨਾਂ ਮੁਕਾਬਲਾ ਚੁਣਿਆ ਜਾਣਾ ਚਾਹੀਦਾ ਹੈ। ਮੈਂ ਇਸਦਾ ਸਮਰਥਨ ਕਰਦਾ ਹਾਂ। ਉਮੀਦ ਹੈ ਬਾਕੀ ਸਾਰੀਆਂ ਧਿਰਾਂ ਸਹਿਮਤ ਹੋਣਗੀਆਂ। ਜ਼ਿਕਰਯੋਗ ਹੈ ਕਿ ਸੰਗਰੂਰ ‘ਚ ਲੋਕ ਸਭਾ ਜ਼ਿਮਨੀ ਚੋਣ 23 ਜੂਨ ਨੂੰ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਵੱਡਾ ਫੈਸਲਾ ਲੈਣ ਜਾ ਰਹੀ ਹੈ।
