ਈਸੀ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ

ਈਸੀ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ


ਚੋਣ ਕਮਿਸ਼ਨ ਨੇ ਤਿੰਨ ਲੋਕ ਸਭਾ ਅਤੇ ਸੱਤ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ।ਚੋਣ ਕਮਿਸ਼ਨ ਨੇ ਪੰਜਾਬ ਦੇ ਸੰਗਰੂਰ, ਉੱਤਰ ਪ੍ਰਦੇਸ਼ ਦੇ ਰਾਮਪੁਰ ਅਤੇ ਆਜ਼ਮਗੜ੍ਹ ਲੋਕ ਸਭਾ ਸੀਟਾਂ ਲਈ ਉਪ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਸੰਗਰੂਰ ਸੀਟ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੀ।

ਇਸ ਦੇ ਨਾਲ ਹੀ ਆਜ਼ਮ ਖਾਨ ਦੇ ਲੋਕ ਸਭਾ ਤੋਂ ਅਸਤੀਫਾ ਦੇਣ ਤੋਂ ਬਾਅਦ ਰਾਮਪੁਰ ਸੀਟ ਖਾਲੀ ਹੋ ਗਈ ਸੀ। ਅਖਿਲੇਸ਼ ਯਾਦਵ ਆਜ਼ਮਗੜ੍ਹ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਉਨ੍ਹਾਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੰਸਦ ਤੋਂ ਅਸਤੀਫਾ ਦੇ ਦਿੱਤਾ ਸੀ।

ਤ੍ਰਿਪੁਰਾ ਦੀ ਅਗਰਤਲਾ, ਟਾਊਨ ਬੋਰਦੋਵਾਲੀ, ਸੁਰਮਾ ਅਤੇ ਜੁਬਰਾਜਨਗਰ ਵਿਧਾਨ ਸਭਾ ਸੀਟਾਂ ਲਈ 23 ਜੂਨ ਨੂੰ ਵੋਟਾਂ ਪੈਣਗੀਆਂ।ਇਸ ਤੋਂ ਇਲਾਵਾ ਦਿੱਲੀ ਦੇ ਰਾਜੇਂਦਰ ਨਗਰ, ਝਾਰਖੰਡ ਦੀ ਮੰਡੀਰੀ ਅਤੇ ਆਂਧਰਾ ਪ੍ਰਦੇਸ਼ ਦੀ ਆਤਮਕੁਰ ਵਿਧਾਨ ਸਭਾ ਲਈ ਵੀ ਵੋਟਾਂ ਪੈਣਗੀਆਂ। ਰਾਜੇਂਦਰ ਨਗਰ ਸੀਟ ਰਾਘਵ ਚੱਢਾ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ। ਚੱਢਾ ਨੇ ਰਾਜ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ।

ਸੰਗਰੂਰ ਉਪ ਚੋਣ ਲਈ ਵੋਟਿੰਗ 23 ਜੂਨ ਨੂੰ ਹੋਵੇਗੀ।ਜ਼ਿਮਨੀ ਚੋਣ ਦੇ ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ।ਇਸ ਲਈ ਨਾਮਜ਼ਦਗੀਆਂ ਦੀ ਮਿਤੀ 30 ਮਈ ਹੈ, ਜਦਕਿ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 6 ਜੂਨ ਹੈ।ਦਰਅਸਲ ਇਸ ਤੋਂ ਪਹਿਲਾਂ ਵੀ। ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ।




Leave a Reply

Your email address will not be published. Required fields are marked *