ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ (ਐਤਵਾਰ) ਤੋਂ ਚੰਡੀਗੜ੍ਹ ਵਿੱਚ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਉਹ ਕਿਸਾਨ ਨੀਤੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਮੇਤ ਅੱਠ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲੀਸ ਨੇ ਕਿਸਾਨਾਂ ਨੂੰ ਮੋਹਾਲੀ ਦੇ ਨਾਲ ਲੱਗਦੀ ਜ਼ਮੀਨ ਜਾਂ ਸੈਕਟਰ-25 ਦੀ ਗਰਾਊਂਡ ਵਿੱਚ ਮੋਰਚਾ ਬਣਾਉਣ ਲਈ ਕਿਹਾ, ਜਿਸ ਨੂੰ ਕਿਸਾਨਾਂ ਨੇ ਨਾਂਹ ਕਰ ਦਿੱਤੀ ਅਤੇ ਸੈਕਟਰ-17 ਵਿੱਚ ਪ੍ਰਦਰਸ਼ਨ ਦੀ ਪ੍ਰਵਾਨਗੀ ਮੰਗੀ। ਬਾਅਦ ਵਿੱਚ ਕਿਸਾਨਾਂ ਨੂੰ ਸੈਕਟਰ-34 ਦੇ ਦੁਸਹਿਰਾ ਗਰਾਊਂਡ ਵਿੱਚ ਪੰਜ ਰੋਜ਼ਾ ਮੋਰਚਾ ਲਾਉਣ ਦੀ ਇਜਾਜ਼ਤ ਦੇ ਦਿੱਤੀ ਗਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।