ਚੰਡੀਗੜ੍ਹ/ਨਵੀਂ ਦਿੱਲੀ: ਅੱਜ ਸ਼ਾਮ ਰਾਸ਼ਟਰਪਤੀ ਭਵਨ ਵਿਖੇ ਹੋਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਭਾਰਤ ਦੇ ਰਾਸ਼ਟਰਪਤੀ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਐਵਾਰਡ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ। ਉੱਘੇ ਸਿੱਖ ਵਿਦਵਾਨ ਡਾ: ਰਤਨ ਸਿੰਘ ਜੱਗੀ ਨੂੰ ਇਹ ਐਵਾਰਡ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਰਾਸ਼ਟਰਪਤੀ ਵੱਲੋਂ ਦਿੱਤਾ ਗਿਆ। ਇਹ ਵੱਕਾਰੀ ਪੁਰਸਕਾਰ ਡਾ: ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। 90 ਸਾਲ ਤੋਂ ਵੱਧ ਉਮਰ ਦੇ ਡਾ: ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਗੁਰਮਤਿ ਅਤੇ ਭਗਤੀ ਲਹਿਰ ਦੇ ਸਾਹਿਤ ਵਿੱਚ ਵਿਸ਼ੇਸ਼ ਮੁਹਾਰਤ ਰੱਖਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
