ਚੰਡੀਗੜ੍ਹ, 16 ਜਨਵਰੀ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਉੱਤਰੀ ਜ਼ੋਨਲ ਕੌਂਸਲ ਦੀ 20ਵੀਂ ਸਥਾਈ ਕਮੇਟੀ ਦੀ ਮੀਟਿੰਗ 12 ਜਨਵਰੀ, 2023 ਨੂੰ ਮੁਹਾਲੀ ਵਿਖੇ ਹੋਵੇਗੀ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸ੍ਰੀ ਜੰਜੂਆ ਨੇ ਦੱਸਿਆ ਕਿ ਕੌਂਸਲ ਦੀ 20ਵੀਂ ਸਥਾਈ ਕਮੇਟੀ ਦੀ ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ, ਯੂ.ਟੀ. ਚੰਡੀਗੜ੍ਹ, ਜੰਮੂ ਕਸ਼ਮੀਰ ਅਤੇ ਲੱਦਾਖ ਦੇ ਮੁੱਖ ਸਕੱਤਰ/ਪ੍ਰਸ਼ਾਸਕਾਂ ਸਮੇਤ ਅਧਿਕਾਰੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਇਨ੍ਹਾਂ ਰਾਜਾਂ ਦਰਮਿਆਨ ਆਪਸੀ ਸਹਿਯੋਗ ਨੂੰ ਬਿਹਤਰ ਬਣਾਉਣ ਲਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਦੌਰਾਨ ਮੁੱਖ ਸਕੱਤਰ ਪ੍ਰਿੰਟਿੰਗ ਸਟੇਸ਼ਨਰੀ ਵੀ.ਕੇ.ਮੀਨਾ, ਸਕੱਤਰ ਜਨਰਲ ਰਾਜ ਪ੍ਰਸ਼ਾਸਨ ਕੁਮਾਰ ਰਾਹੁਲ, ਗ੍ਰਹਿ ਤੇ ਨਿਆਂ ਵਿਭਾਗ ਦੀ ਸਕੱਤਰ ਰਿਤੂ ਅਗਰਵਾਲ, ਏ.ਡੀ.ਜੀ.ਪੀ ਸੁਰੱਖਿਆ ਐਸ.ਐਸ ਸ੍ਰੀਵਾਸਤਵ, ਪ੍ਰਬੰਧਕੀ ਸੁਧਾਰ ਵਿਭਾਗ ਦੇ ਡਾਇਰੈਕਟਰ ਗਿਰੀਸ਼ ਦਿਆਲਨ, ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਅਮਿਤ ਤਲਵਾੜ ਤੋਂ ਇਲਾਵਾ ਵਿਧਾਨ ਸਭਾ ਸਕੱਤਰੇਤ, ਬਿਜਲੀ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨੁਮਾਇੰਦਿਆਂ ਨਾਲ ਸਥਾਈ ਕਮੇਟੀ ਦੀ ਮੀਟਿੰਗ ਲਈ ਪੁਖਤਾ ਪ੍ਰਬੰਧ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਯੋਗ ਪ੍ਰਬੰਧ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
