Site icon Geo Punjab

ਉੱਤਰ ਪ੍ਰਦੇਸ਼ ‘ਚ ਵੰਦੇ ਭਾਰਤ ਐਕਸਪ੍ਰੈਸ ‘ਤੇ ਪਥਰਾਅ ⋆ D5 News


ਉੱਤਰ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਵੰਦੇ ਭਾਰਤ ਐਕਸਪ੍ਰੈਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇੱਥੇ ਸ਼ੁੱਕਰਵਾਰ ਨੂੰ ਲਖਨਊ ਦੇ ਮਲਹੌਰ ਸਟੇਸ਼ਨ ਨੇੜੇ ਸਮਾਜ ਵਿਰੋਧੀ ਅਨਸਰਾਂ ਨੇ ਰੇਲ ਗੱਡੀ ‘ਤੇ ਪਥਰਾਅ ਕੀਤਾ। ਪਥਰਾਅ ਦੀ ਇਸ ਘਟਨਾ ਵਿੱਚ ਟਰੇਨ ਦੇ ਏਸੀ ਕੋਚ ਦੇ ਸ਼ੀਸ਼ੇ ਟੁੱਟ ਗਏ। ਟਰੇਨ ਗੋਰਖਪੁਰ ਤੋਂ ਲਖਨਊ ਆ ਰਹੀ ਸੀ। ਇਸ ਦੇ ਨਾਲ ਹੀ ਟਰੇਨ ‘ਚ ਸਫਰ ਕਰ ਰਹੇ ਯਾਤਰੀਆਂ ਨੇ ਤੁਰੰਤ ਰੇਲਵੇ ਪੁਲਸ ਨੂੰ ਸੂਚਨਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਪੁਲਿਸ ਦੇ ਅਧਿਕਾਰੀਆਂ ਨੇ ਘਟਨਾ ਦੀ ਜਾਂਚ ਲਈ ਇੱਕ ਟੀਮ ਦਾ ਗਠਨ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਵੇਂ ਹੀ ਟਰੇਨ ਮਲਹੌਰ ਸਟੇਸ਼ਨ ‘ਤੇ ਪਹੁੰਚੀ ਤਾਂ ਕੁਝ ਸਮਾਜ ਵਿਰੋਧੀ ਅਨਸਰਾਂ ਨੇ ਟਰੇਨ ‘ਤੇ ਪਥਰਾਅ ਸ਼ੁਰੂ ਕਰ ਦਿੱਤਾ। ਹਾਲਾਂਕਿ ਪੱਥਰਬਾਜ਼ੀ ਦੀ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਧਿਕਾਰੀਆਂ ਮੁਤਾਬਕ ਕੋਈ ਵੀ ਯਾਤਰੀ ਜ਼ਖਮੀ ਨਹੀਂ ਹੋਇਆ ਹੈ। ਪਥਰਾਅ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਰੇਲਵੇ ਸਖ਼ਤ ਕਾਰਵਾਈ ਕਰੇਗਾ।
ਇੱਕ ਅਧਿਕਾਰੀ ਨੇ ਦੱਸਿਆ ਕਿ ਸਟੇਸ਼ਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਇੱਕ ਟੀਮ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਹੈ। ਰੇਲਵੇ ਪੁਲਸ ਨੇ ਟਰੇਨ ‘ਚ ਸਫਰ ਕਰ ਰਹੇ ਯਾਤਰੀਆਂ ਤੋਂ ਘਟਨਾ ਦੀ ਜਾਣਕਾਰੀ ਵੀ ਲਈ ਹੈ। ਇਸ ਦੇ ਨਾਲ ਹੀ ਇਸ ਘਟਨਾ ਦਾ ਟਰੇਨ ਦੇ ਸੰਚਾਲਨ ‘ਤੇ ਕੋਈ ਅਸਰ ਨਹੀਂ ਪਿਆ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version