ਨਵੀਂ ਦਿੱਲੀ: ਲਖਨਊ ਤੋਂ ਸ੍ਰੀਨਗਰ ਜਾ ਰਹੀ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਵਿੱਚ ਇੱਕ ਯਾਤਰੀ ਨੇ ਏਅਰ ਹੋਸਟੈੱਸ ਨਾਲ ਛੇੜਛਾੜ ਕੀਤੀ, ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਫਲਾਈਟ ਦੇ ਲੈਂਡ ਹੁੰਦੇ ਹੀ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਯਾਤਰੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਯਾਤਰੀ ਦੀ ਪਛਾਣ ਮੁਹੰਮਦ ਦਾਨਿਸ਼ ਵਾਸੀ ਕਾਨਪੁਰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
