ਮੁੰਬਈ— ਮਹਾਰਾਸ਼ਟਰ ਦੀ ਰਾਜਨੀਤੀ ‘ਚ ਵੱਡੀ ਉਥਲ-ਪੁਥਲ ਤੋਂ ਬਾਅਦ ਬਾਗੀ ਸ਼ਿਵ ਸੈਨਾ ਨੇਤਾ ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਰਾਜਪਾਲ ਦੀ ਮੌਜੂਦਗੀ ਵਿੱਚ ਅੱਜ ਸਿਰਫ਼ ਏਕਨਾਥ ਸ਼ਿੰਦੇ ਨੂੰ ਹੀ ਸਹੁੰ ਚੁਕਾਈ ਗਈ। ਏਕਨਾਥ ਸ਼ਿੰਦੇ ਨੇ ਊਧਵ ਠਾਕਰੇ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਸੀ। ਭਗਵੰਤ ਮਾਨ ਨੇ ਜਿੱਤਿਆ ਨੌਜਵਾਨਾਂ ਦਾ ਦਿਲ, ਮੋਦੀ ਤੇ ਅਮਿਤ ਸ਼ਾਹ ਨੂੰ ਮਿਲੀਆਂ ਧਮਕੀਆਂ ਮਹਾਰਾਸ਼ਟਰ ਸਰਕਾਰ ਖਿਲਾਫ ਬਗਾਵਤ ਕਰਨ ਵਾਲੇ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਦੇ ਹੀ ਨਹੀਂ ਵੱਡੀ ਗਿਣਤੀ ‘ਚ ਵਿਧਾਇਕ ਹਨ। ਇਸ ਨਾਲ ਵੱਡਾ ਸਿਆਸੀ ਸੰਕਟ ਪੈਦਾ ਹੋ ਗਿਆ। ਇਸ ਸਾਰੀ ਘਟਨਾ ਤੋਂ ਬਾਅਦ ਊਧਵ ਠਾਕਰੇ ਨੇ ਫਲੋਰ ਟੈਸਟ ਤੋਂ ਪਹਿਲਾਂ ਕੱਲ੍ਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।