ਫਿਰੋਜ਼ਪੁਰ 23 ਜੂਨ 2023 – ਮੁੱਖ ਮੰਤਰੀ ਸ਼੍ਰੀ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਤੇ ਵਿਰਾਸਤੀ ਮਹੱਤਤਾ ਵਾਲੇ ਸਥਾਨਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ ਗਈ ਹੈ ਤਾਂ ਜੋ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੀ ਕੈਬਨਿਟ ਮੰਤਰੀ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਦਾ ਨੀਂਹ ਪੱਥਰ ਰੱਖਣ ਉਪਰੰਤ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | . ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਂਗਲੋ ਸਿੱਖ ਵਾਰ ਸਰਕਟ ਪੰਜਾਬ ਅਧੀਨ ਫਿਰੋਜ਼ਸ਼ਾਹ ਵਿਖੇ ਸਥਿਤ ਐਂਗਲੋ ਸਿੱਖ ਵਾਰ ਮੈਮੋਰੀਅਲ ਅਤੇ ਹੋਰ ਯਾਦਗਾਰਾਂ ਨੂੰ ਅਪਗ੍ਰੇਡ ਕਰਨ ਲਈ 15.5 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਅੱਜ ਇਹ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜ਼ਨੀਸ ਦਹੀਆ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾੜੀ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੈਡਮ ਅੰਮ੍ਰਿਤ ਸਿੰਘ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
