ਕੈਨੇਡਾ ਦੇ ਐਡਮਿੰਟਨ ਸ਼ਹਿਰ ਤੋਂ ਬਹੁਤ ਹੀ ਦੁਖਦਾਈ ਖਬਰ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ, ਜਿਸ ਦੀ ਪਛਾਣ ਸਨਰਾਜ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਸਥਾਨਕ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਐਡਮਿੰਟਨ ਪੁਲਿਸ ਨੇ ਇਸ ਮਾਮਲੇ ਦੇ ਇੱਕ ਸ਼ੱਕੀ ਵਿਅਕਤੀ ਦੀਆਂ ਫੋਟੋਆਂ ਵੀ ਸਾਂਝੀਆਂ ਕੀਤੀਆਂ ਹਨ ਜੋ ਕਤਲ ਦੇ ਸਮੇਂ ਇਲਾਕੇ ਵਿੱਚੋਂ ਲੰਘਿਆ ਸੀ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਵਾਹਨ ਅਤੇ ਇਸ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਕਰ ਸਕਦਾ ਹੈ ਜਾਂ ਗੋਲੀਬਾਰੀ ਬਾਰੇ ਜਾਣਕਾਰੀ ਰੱਖਦਾ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਇਹ ਘਟਨਾ 3 ਦਸੰਬਰ ਦੀ ਰਾਤ ਨੂੰ ਵਾਪਰੀ ਸੀ ਅਤੇ ਪੁਲਿਸ ਨੇ ਹੁਣ ਸੰਰਾਜ ਸਿੰਘ ਦੀ ਪਛਾਣ ਜਾਰੀ ਕਰ ਦਿੱਤੀ ਹੈ। ਐਡਮਿੰਟਨ ਪੁਲਿਸ ਨੂੰ 3 ਦਸੰਬਰ ਨੂੰ 51ਵੀਂ ਸਟਰੀਟ ਅਤੇ 13ਵੀਂ ਐਵੇਨਿਊ ਦੇ ਇਲਾਕੇ ‘ਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇੱਕ ਨੌਜਵਾਨ ਨੂੰ ਜ਼ਖਮੀ ਹਾਲਤ ‘ਚ ਮਿਲਿਆ, ਜਿਸ ਦੀ ਪਹਿਚਾਣ ਸੰਰਾਜ ਸਿੰਘ ਵਜੋਂ ਹੋਈ ਹੈ। ਉਸ ਨੂੰ ਕਈ ਗੋਲੀਆਂ ਲੱਗੀਆਂ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।