ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਦਾ ਪੰਥਕ ਸਿਆਸਤ ਵਿੱਚ ਅਹਿਮ ਸਥਾਨ ਸੀ, ਉਨ੍ਹਾਂ ਦੇ ਦੇਹਾਂਤ ਨਾਲ ਸਿੱਖ ਸਿਆਸਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਸਿੱਖ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਐਡਵੋਕੇਟ ਧਾਮੀ ਨੇ ਜਥੇਦਾਰ ਬ੍ਰਹਮਪੁਰਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ | ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
