ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਬੁੱਧੀਜੀਵੀ ਪਾਲ ਸਿੰਘ ਪੁਰੇਵਾਲ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਹਾਲ ਹੀ ਵਿੱਚ ਦਿਹਾਂਤ ਹੋ ਗਿਆ ਹੈ। ਐਡਵੋਕੇਟ ਧਾਮੀ ਨੇ ਪੁਰੇਵਾਲ ਦੇ ਪਰਿਵਾਰ ਨੂੰ ਭੇਜੇ ਇੱਕ ਲਿਖਤੀ ਸ਼ੋਕ ਸੰਦੇਸ਼ ਵਿੱਚ ਕਿਹਾ ਹੈ ਕਿ ਪੁਰੇਵਾਲ ਨੇ ਗੁਰਸਿੱਖੀ ਜੀਵਨ ਵਿੱਚ ਰਹਿੰਦਿਆਂ ਪੰਥਕ ਕਾਰਜਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ। ਪਾਲ ਸਿੰਘ ਪੁਰੇਵਾਲ ਵਿਦਵਾਨ ਵਿਅਕਤੀ ਸਨ, ਜਿਨ੍ਹਾਂ ਦਾ ਤੁਰ ਜਾਣਾ ਦੁੱਖ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪੁਰੇਵਾਲ ਦਾ ਦੇਹਾਂਤ ਪਰਿਵਾਰ ਅਤੇ ਸਿੱਖ ਕੌਮ ਲਈ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।