Site icon Geo Punjab

ਐਡਵੋਕੇਟ ਧਾਮੀ ਨੇ ਪ੍ਰੀਤਮ ਸਿੰਘ ਕੁਮੇਦਾਨ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ |


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੀਤਮ ਸਿੰਘ ਕੁਮੇਦਾਨ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਵੱਡਮੁੱਲਾ ਯੋਗਦਾਨ ਪਾਇਆ ਅਤੇ ਉਨ੍ਹਾਂ ਨੇ ਹਮੇਸ਼ਾ ਰਾਜਾਂ ਨੂੰ ਵੱਧ ਅਧਿਕਾਰ ਦਿਵਾਉਣ ਲਈ ਆਵਾਜ਼ ਬੁਲੰਦ ਕੀਤੀ। CM ਮਾਨ ਦਾ ਬੰਦੀ ਸਿੰਘ ਰਿਹਾਈ ਲਈ ਵੱਡਾ ਐਲਾਨ, ਹੁਣ ਗੈਂਗਸਟਰਵਾਦ ਖਤਮ D5 Channel Punjabi ਉਨ੍ਹਾਂ ਕਿਹਾ ਕਿ ਕੁਮੇਦਾਨ ਪੰਜਾਬ ਦੇ ਮੁੱਦਿਆਂ ਨੂੰ ਸਮਰਪਿਤ ਵਿਅਕਤੀ ਸਨ, ਜਿਨ੍ਹਾਂ ਦੀ ਪਾਣੀਆਂ ਦੀ ਰਾਖੀ ਲਈ ਨਿਭਾਈ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੁਮੇਦਾਨ ਦਾ ਦੇਹਾਂਤ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੰਜਾਬ ਅਤੇ ਪੰਜਾਬੀਆਂ ਲਈ ਬਹੁਤ ਵੱਡਾ ਘਾਟਾ ਹੈ ਜਿਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਪ੍ਰੀਤਮ ਸਿੰਘ ਕੁਮੇਦਾਨ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version