ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹੁੰਦਿਆਂ ਧਰਮ ਪ੍ਰਚਾਰ ਲਈ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਰਾਏ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਪੰਥ ਨੂੰ ਵੱਡਾ ਘਾਟਾ ਪਿਆ ਹੈ। ਬਿਕਰਮ ਮਜੀਠੀਆ ਦਾ ਵੱਡਾ ਧਮਾਕਾ, ਸਰਕਾਰ ਹੋਈ ਘੇਰਾਬੰਦੀ, ਖੁਲਾਸੇ ਭੇਦ ! | D5 Channel Punjabi ਐਡਵੋਕੇਟ ਧਾਮੀ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ | ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਅਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
