Site icon Geo Punjab

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਦੀਪ ਸਿੰਘ ਜੀਰਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ |


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਦੀਪ ਸਿੰਘ ਜੀਰਾ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਗੁਰਦੀਪ ਸਿੰਘ ਜੀਰਾ ਨੇ ਸਿੱਖ ਪੰਥ ਦੀ ਸਿਰਮੌਰ ਸੰਸਥਾ ਦੇ ਮੈਂਬਰ ਵਜੋਂ ਸੇਵਾ ਨਿਭਾਈ ਹੈ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਚੰਗੀਆਂ ਸੇਵਾਵਾਂ ਨਿਭਾਈਆਂ ਹਨ। ਐਡਵੋਕੇਟ ਧਾਮੀ ਨੇ ਜਥੇਦਾਰ ਗੁਰਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version