ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਜੇਲ੍ਹ ਵਿੱਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿੱਚ ਮਨਾਇਆ ਜਾਣ ਵਾਲਾ ਇਹ ਦਿਹਾੜਾ ਮਨੁੱਖਤਾ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ 52 ਰਾਜਿਆਂ ਨੂੰ ਮੁਗ਼ਲ ਜੇਲ੍ਹ ਵਿੱਚੋਂ ਆਜ਼ਾਦ ਕਰਵਾ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਵਿੱਚ ਪਰਉਪਕਾਰ ਦੀ ਮਿਸਾਲ ਕਾਇਮ ਕੀਤੀ। ਦੀਵਾਲੀ ਮੌਕੇ CM ਮਾਨ ਨੇ ਕੀਤੀ ਖੁਸ਼ੀਆਂ, ਪੰਜਾਬੀਆਂ ਨੂੰ ਕੀਤੀ ਅਪੀਲ ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਮੌਕੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਰੌਸ਼ਨੀ ਵਿਚ ਆਪਣਾ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ | ਉਨ੍ਹਾਂ ਇਹ ਵੀ ਕਿਹਾ ਕਿ ਇਸ ਮੌਕੇ ਜਿਥੇ ਅਸੀਂ ਆਪਣੇ ਚੌਗਿਰਦੇ ਨੂੰ ਰੌਸ਼ਨ ਕਰਨਾ ਹੈ, ਉਥੇ ਗੁਰਬਾਣੀ ਦਾ ਜਾਪ ਕਰਕੇ ਆਪਣੇ ਮਨਾਂ ਨੂੰ ਵੀ ਰੌਸ਼ਨ ਕਰਨਾ ਹੈ। ਉਨ੍ਹਾਂ ਨੇ ਬੰਦੀ ਛੋੜ ਦਿਵਸ ਮੌਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਅਤੇ ਕੁਦਰਤ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ। ਮਠਿਆਈ ਵਾਲੇ ਨੇ ਤਿਆਰ ਕੀਤੀ ਅਜਿਹੀ ਮਿਠਾਈ, ਗੋਰੇ ਵੀ ਹੋਏ ਹੈਰਾਨ D5 Channel Punjabi ਦੱਸ ਦੇਈਏ ਕਿ ਸਿੱਖ ਕੌਮ ਦੀ ਚੱਲ ਰਹੀ ਮਰਿਆਦਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਨੂੰ ਕੀ ਸੰਦੇਸ਼ ਦੇਣਗੇ | ਭਾਈਚਾਰਾ ਕੱਲ 24 ਅਕਤੂਬਰ ਸ਼ਾਮ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
