ਐਡਵੋਕੇਟ ਧਾਮੀ ਨੇ ਹਰਿਆਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਗੁਰਦੁਆਰੇ ਦੀ ਚਾਰਦੀਵਾਰੀ ਕਰਨ ਦੀ ਨਿਖੇਧੀ ਕੀਤੀ ਹੈ।


ਅੰਮ੍ਰਿਤਸਰ (ਪੱਤਰ ਪ੍ਰੇਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਆਗੂਆਂ ਵੱਲੋਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦੀ ਗੋਲਕ ਨੂੰ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਦੀ ਸ਼ਹਿ ’ਤੇ ਜਬਰੀ ਬੰਦ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਾ ਐਕਟ 1925 ਤਹਿਤ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਚਲਾ ਰਹੀ ਹੈ, ਜਦਕਿ ਹਰਿਆਣਾ ਸਰਕਾਰ ਗੁਰਦੁਆਰਾ ਪ੍ਰਬੰਧਾਂ ਨੂੰ ਧੱਕੇ ਨਾਲ ਆਪਣੇ ਕਬਜ਼ੇ ਵਿੱਚ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖ ਕੌਮ ਦੀ ਮੁੱਖ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਇਰਾਦੇ ਨਾਲ ਹਰਿਆਣਾ ਕਮੇਟੀ ਬਣਾਉਣ ਦਾ ਮਤਲਬ ਇਹ ਨਹੀਂ ਕਿ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰਕੇ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਪੁਲਿਸ ਪ੍ਰਸ਼ਾਸਨ ਰਾਹੀਂ ਧੱਕੇ ਨਾਲ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਇਰਾਦੇ ਨਾਲ ਅੱਜ ਪੁਲੀਸ ਮੁਲਾਜ਼ਮ ਅਤੇ ਹਰਿਆਣਾ ਕਮੇਟੀ ਦੇ ਆਗੂ ਗੁਰਦੁਆਰਾ ਸਾਹਿਬ ਵਿਖੇ ਗਏ ਅਤੇ ਗੋਲਕ ਨੂੰ ਤਾਲਾ ਲਾਇਆ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਸਿੱਖਾਂ ਦੇ ਮਸਲਿਆਂ ਵਿੱਚ ਦਖ਼ਲ ਦੇ ਕੇ ਸਿੱਖਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਹੁਣ ਭਾਜਪਾ ਵੀ ਉਸੇ ਰਾਹ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸੰਪਰਦਾਇਕ ਮਾਮਲਿਆਂ ਵਿੱਚ ਸਰਕਾਰੀ ਦਖਲਅੰਦਾਜ਼ੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਸੰਗਤਾਂ ਦੀਆਂ ਭਾਵਨਾਵਾਂ ਦੇ ਉਲਟ ਕਾਰਵਾਈ ਕਰਨ ਤੋਂ ਗੁਰੇਜ਼ ਕਰੇ ਅਤੇ ਸਿੱਖਾਂ ਵਿਚ ਫੁੱਟ ਪੈਦਾ ਕਰਨ ਦੀ ਕੋਸ਼ਿਸ਼ ਨਾ ਕਰੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *