ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਿਸ਼ਨਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਚੰਗਾ ਜੀਵਨ ਜਿਊਣ ਦਾ ਮਾਰਗ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਦੋਸ਼ੀ ਸਜ਼ਾਵਾਂ ਤੋਂ ਬਚ ਜਾਂਦੇ ਹਨ। ਕਸੂਤਾ ‘ਚ ਫਸਿਆ ਅੰਮ੍ਰਿਤਪਾਲ ਸਿੰਘ, ਹੁਣ ਹੋਵੇਗੀ ਵੱਡੀ ਕਾਰਵਾਈ, ਬੱਚੀ ਨੇ ਦੱਸੀ ਸਾਰੀ ਸੱਚਾਈ D5 Channel Punjabi ਐਡਵੋਕੇਟ ਧਾਮੀ ਨੇ ਕਿਹਾ ਤਾਜ਼ਾ ਘਟਨਾ ‘ਚ 9 ਸਾਲਾ ਪ੍ਰਵਾਸੀ ਬੱਚੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਦੀ ਕੀਤੀ ਬੇਅਦਬੀ ਜੋ ਕਿ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੀ ਸ਼ਨਾਖਤ ਕਰਨੀ ਜ਼ਰੂਰੀ ਹੈ, ਤਾਂ ਜੋ ਗੁਪਤ ਤਰੀਕੇ ਨਾਲ ਕੰਮ ਕਰ ਰਹੀਆਂ ਤਾਕਤਾਂ ਸਾਹਮਣੇ ਆ ਸਕਣ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਇਸ ਘਟਨਾ ਦੇ ਪਿੱਛੇ ਲੱਗੇ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਬਾਦਲ, ਗੈਂਗਸਟਰ ਤੇ ਪੰਜਾਬ ਪੁਲਿਸ ਨੇ SGPC ਦੇ ਡਰੋਂ ਕੱਢੀ ਗੋਲੀ D5 Channel Punjabi ਅਮਰੀਕਾ ‘ਚ ਪੰਜਾਬੀ ਪਰਿਵਾਰ ਦਾ ਕਤਲ ਮੰਦਭਾਗਾ-ਐਡਵੋਕੇਟ ਧਰਮਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ‘ਚ ਪੰਜਾਬੀ ਪਰਿਵਾਰ ਨੂੰ ਅਗਵਾ ਕਰਕੇ ਕਤਲ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਸਫ਼ਲਤਾ ਅਤੇ ਬੁਲੰਦੀਆਂ ਹਾਸਲ ਕੀਤੀਆਂ ਹਨ ਪਰ ਅਜਿਹੀਆਂ ਘਟਨਾਵਾਂ ਨਾਲ ਸਮੁੱਚੇ ਭਾਈਚਾਰੇ ਵਿੱਚ ਡਰ ਦਾ ਮਾਹੌਲ ਬਣ ਰਿਹਾ ਹੈ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਵਾਪਰ ਰਹੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਕੂਟਨੀਤਕ ਪਹੁੰਚ ਅਪਣਾਏ ਅਤੇ ਤਾਜ਼ਾ ਮਾਮਲੇ ਵਿੱਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਢੁਕਵੇਂ ਕਦਮ ਚੁੱਕੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
