ਅੰਮ੍ਰਿਤਸਰ, 28 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਬਕਾ ਮੀਤ ਸਕੱਤਰ ਸ: ਗੁਰਬਚਨ ਸਿੰਘ ਚੰਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਡਾ. ਗੁਰਬਚਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਸ: ਗੁਰਬਚਨ ਸਿੰਘ ਚੰਦ ਦਾ ਅੱਜ ਗੁਰਦੁਆਰਾ ਸ਼ਹੀਦ ਗੰਜ ਨੇੜੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ | ਅੰਤਿਮ ਸੰਸਕਾਰ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸਾਬਕਾ ਸਕੱਤਰ ਰਘਬੀਰ ਸਿੰਘ ਰਾਜਾਸਾਂਸੀ, ਸ. ਜੋਗਿੰਦਰ ਸਿੰਘ ਅਦਲੀਵਾਲ, ਮੈਨੇਜਰ ਸ: ਹਰਪ੍ਰੀਤ ਸਿੰਘ ਅਤੇ ਸ: ਇਕਬਾਲ ਸਿੰਘ ਮੁਖੀ ਗੁਰਬਚਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
