Site icon Geo Punjab

*ਐਮਸੀ ਵੱਲੋਂ ਮੁੱਖ ਮੰਤਰੀ ਰਿਹਾਇਸ਼ ਦੇ ਚਲਾਨ ਸਬੰਧੀ ਖਬਰ ਬੇਬੁਨਿਆਦ* –

*ਐਮਸੀ ਵੱਲੋਂ ਮੁੱਖ ਮੰਤਰੀ ਰਿਹਾਇਸ਼ ਦੇ ਚਲਾਨ ਸਬੰਧੀ ਖਬਰ ਬੇਬੁਨਿਆਦ* –


ਚੰਡੀਗੜ੍ਹ, 23 ਜੁਲਾਈ-

ਨਗਰ ਨਿਗਮ ਚੰਡੀਗੜ੍ਹ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਨੂੰ ਕੂੜਾ ਸੁੱਟਣ ਸਬੰਧੀ ਜਾਰੀ ਕੀਤੇ ਚਲਾਨ ਸਬੰਧੀ ਮੀਡੀਆ ਰਿਪੋਰਟਾਂ ਗੁੰਮਰਾਹਕੁੰਨ, ਬੇਬੁਨਿਆਦ ਅਤੇ ਤੱਥਾਂ ਤੋਂ ਕੋਹਾਂ ਦੂਰ ਹਨ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਰਿਹਾਇਸ਼ ਲਈ ਅਜਿਹਾ ਕੋਈ ਚਲਾਨ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸੈਕਟਰ 2 ਵਿੱਚ ਮਕਾਨ ਨੰਬਰ 7 ਦਾ ਚਲਾਨ ਜਾਰੀ ਕੀਤਾ ਗਿਆ ਹੈ, ਜੋ ਕਿ ਇਸ ਵੇਲੇ ਪੈਰਾ ਮਿਲਟਰੀ ਫੋਰਸ ਕੋਲ ਹੈ ਅਤੇ ਕਿਸੇ ਵੀ ਤਰ੍ਹਾਂ ਮੁੱਖ ਮੰਤਰੀ ਨਾਲ ਸਬੰਧਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਦੇ ਚਲਾਨ ਸਬੰਧੀ ਸਾਰੀਆਂ ਖਬਰਾਂ ਪੂਰੀ ਤਰ੍ਹਾਂ ਗਲਤ ਅਤੇ ਗੁੰਮਰਾਹਕੁੰਨ ਹਨ।

Exit mobile version